• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

6 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

7 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

7 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

7 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

7 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

9 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

9 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

9 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

10 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ

November 7, 2017
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ

ਨਵੀਂ ਦਿੱਲੀ/ਚੰਡੀਗੜ੍ਹ , 7 ਨਵੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਮੌਕੇ ਇਥੇ ਜ਼ਬਰਦਸਤ ਸ਼ਕਤੀਪ੍ਰਦਰਸ਼ਨ ਕਰਦਿਆਂ ਰੋਸ ਧਰਨਾ ਦਿੱਤਾ।

ਇਹ ਰੋਸ ਮੁਜ਼ਾਹਰਾ ਆਪ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਨਸ਼ਿਆਂ ਦੀ ਸਮਗਲਿੰਗ ਕਰਨ, ਇਸ ਮਾਮਲੇ ‘ਤੇ ‘ਆਪ’ ਲੀਡਰਸ਼ਿਪ ਵੱਲੋਂ ਦੋਗਲੇ ਮਾਪਦੰਡ ਅਪਣਾਉਣ, ਆਪ ਲੀਡਰਸ਼ਿਪ ਵੱਲੋਂ ਪੰਜਾਬੀ ਨੌਜਵਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਅਤੇ ਸੁਖਪਾਲ ਸਿੰਘ ਖਹਿਰਾ ਜਿਹਨਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਕੇਸ ਵਿਚ ਦੋਸ਼ੀ ਤਲਬ ਕੀਤਾ ਗਿਆ ਤੇ ਉਹਨਾਂ ਦੇ ਸਾਥੀਆਂ ਨੂੰ ਉਮਰ ਕੈਦ ਤੇ ਹਰੇਕ ਨੂੰ 9 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ, ਦੇ ਮਾਮਲੇ ਵਿਚ ਅਪਣਾਈ ਚੁੱਪੀ ਦੇ ਮਾਮਲੇ ‘ਤੇ  ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਲਾਠੀਚਾਰਜ ਕੀਤੇ ਜਾਣ ਤੇ ਜਲ ਤੋਪਾਂ ਦੀ ਵਰਤੋਂ ਕੀਤੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਕਿਹਾ ਕਿ ਤਾਕਤ ਦੀ ਵਰਤੋਂ ਪੰਜਾਬੀਆਂ ਦੀ ਆਵਾਜ਼ ਨਹੀਂ ਦਬਾ ਸਕਦੀ। ਉਹਨਾਂ ਕਿਹਾ ਕਿ ਕੇਜਰੀਵਾਲ ਇਕ ਕਾਇਰ ਹੈ ਜੋ ਪੰਜਾਬੀ ਨੌਜਵਾਨਾਂ ਨੂੰ ਤਬਾਹ ਕਰਨ  ਲਈ ਨਸ਼ਿਆਂ ਦੀ ਸਮਗਲਿੰਗ ਕਰਨ ਵਾਲੀ ਆਪਣੀ ਲੀਡਰਸ਼ਿਪ ਖਿਲਾਫ ਕਾਰਵਾਈ ਤੋਂ ਭੰਜ ਰਿਹਾ ਹੈ ਤੇ ਅਜਿਹੇ ਤੱਤਾਂ ਦੀ ਪੁਸ਼ਤਪਨਾਹੀ ਕਰ ਰਿਹਾ ਹੈ। 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ  ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਖਹਿਰਾ ਦੇ ਖਿਲਾਫ ਕਾਰਵਾਈ ਤੋਂ ਕਿਉਂ ਡਰ ਰਹੇ ਹਨ ? ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ  ਕੇਜਰੀਵਾਲ ਨੂੰ ਡਰ ਹੈ ਕਿ ਜੇਕਰ ਉਹਨਾਂ ਨੇ ਖਹਿਰਾ ਖਿਲਾਫ ਕਾਰਵਾਈ ਤਾਂ ਕੀਤੀ ਤਾਂ ਉਹ ਦੱਸਣ ਦੇਣਗੇ ਕਿ ਕੇਜਰੀਵਾਲ ਨਸ਼ਿਆਂ ਦੇ ਪੈਸੇ ਵਿਚੋਂ ਸਿੱਧਾ ਹਿੱਸਾ ਲੈ ਰਹੇ ਹਨ ਤੇ ਭਾਰਤ ਵਿਚ ਇਸ ਪੈਸੇ  ਨੂੰ ਚੋਣ ਫੰਡ ਵਜੋਂ ਵਿਖਾਇਆ ਗਿਆ ਸੀ। ਉਹਨਾਂ ਕਿਹਾ ਕਿ ਫਾਜ਼ਿਲਕਾ ਦੀ ਅਦਾਲਤ ਨੇ ਆਪਣੇ ਫੈਸਲੇ ਵਿਚ ਵੀ ਲਿਖਿਆ ਹੈ ਕਿ ਜੇਕਰ ਖਹਿਰਾ ਆਪਣੇ ਖਿਲਾਫ ਲੱਗੇ ਦੋਸ਼ਾਂ ਦਾ ਖੰਡਨ ਕਰਨ ਵਿਚ ਅਸਫਲ ਰਹੇ ਤਾਂ ਉਹਨਾਂ ਨੂੰ ਸਜ਼ਾ ਮਿਲਣੀ ਤੈਅ ਹੈ।

ਉਹਨਾਂ ਕੇਜਰੀਵਾਲ ਨੂੰ ਇਹ ਵੀ ਸਵਾਲ ਕੀਤਾ ਕਿ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਉਹ ਦੇਸ਼ ਦੀ ਰਾਜਨੀਤੀ ਸਾਫ ਕਰਨ ਵਾਸਤੇ ਆਏ ਹਨ ਪਰ ਦੇਸ਼ ਦੇ ਖਾਸ ਤੌਰ ‘ਤੇ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ  ਆਪ ਵਿਧਾਇਕ ਦਲ ਨਸ਼ਿਆਂ ਦੀ ਸਮਗਲਿੰਗ ਤੋਂ ਸਾਫ ਕਦੋਂ ਹੋਵੇਗਾ ?

ਇਸ ਤੋਂ ਪਹਿਲਾਂ  ਰੋਸ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ., ਅਕਾਲੀ ਦਲ ਦੇ ਬੁਲਾਰੇ, ਦਿੱਲੀ ਦੇ ਵਿਧਾਇਕ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਸ੍ਰੀ ਪਰਬੰਸ ਸਿੰਘ ਬੰਟੀ ਰੋਮਾਣਾ, ਅਕਾਲੀ ਨੇਤਾ ਹਰਮੀਤ ਸਿੰਘ ਸੰਧੂ, ਹਰਪਾਲ ਜੁਨੇਜਾ, ਰਵੀਕਰਨ ਸਿੰਘ ਕਾਹਲੋਂ, ਇਕਬਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰਨਾਂ ਨੇ ਕਿਹਾ ਕਿ ਆਪ ਨੇ ਪੰਜਾਬ ਵਿਧਾਨ ਸਭਾ ਚੋਦਾਂ ਵਿਚ ਆਪਣੇ ਵਿਰੋਧੀਆਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਸੀ  ਪਰ ਹੁਣ ਅਸਲੀਅਤ ਜੱਗ ਜਾਹਰ ਹੋ ਗਈ ਹੈ ਤੇ ਸਾਬਤ ਹੋ ਗਿਆ ਹੈ ਕਿ ਆਪ ਦੇ ਆਗੂ ਹੀ ਅਸਲ ਵਿਚ ਨਸ਼ਿਆਂ ਦੇ ਸਪਲਾਇਰ ਹਨ ਜੋ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਹਨ।

ਉਹਨਾਂ ਕਿਹਾ ਕਿ ਇਸ ਲੀਡਰਸ਼ਿਪ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਚੁੱਪੀ ਧਾਰਨ ਨੇ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਕੇਜਰੀਵਾਲ ਇਸ ਗੈਰ ਕਾਨੂੰਨੀ ਵਪਾਰ ਵਿਚੋਂ ਆਪਣਾ ਹਿੱਸਾ ਪ੍ਰਾਪਤ ਕਰ ਰਹੇ ਸਨ ਤੇ ਪਾਰਟੀ ਨੂੰ ਜੋ ਵਿਦੇਸ਼ਾਂ ਤੋਂ ਫੰਡ ਮਿਲੇ ਸਨ ਉਹ ਗੈਰ ਕਾਨੂੰਨੀ ਨਸ਼ਿਆਂ ਦੇ ਵਪਾਰ ਦਾ ਪੈਸਾ ਸੀ।  ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਆਪ ਲੀਡਰਸ਼ਿਪ ਦਾ ਮਕਸਦ ਸਿਰਫ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨਾ ਸੀ ਤੇ ਇਸੇ ਲਈ ਇਸ ਪਾਰਟੀ ਨੂੰ ਉਹਨਾਂ ਸਬਕ ਸਿਖਾਇਆ ਤੇ ਕੇਜਰੀਵਾਲ ਨੂੰ ਤਾਂ ਇਸ ਤਰ•ਾਂ ਦੀ ਸਜ਼ਾ ਮਿਲੀ ਕਿ ਉਸਨੇ ਮੁੜ ਪੰਜਾਬ ਵੱਲ ਮੂੰਹ ਨਹੀਂ ਕੀਤਾ।

ਅਕਾਲੀ ਲੀਡਰਸ਼ਿਪ ਨੇ ਐਲਾਨ ਕੀਤਾ ਕਿ ਭਾਵੇਂ ਕੇਜਰੀਵਾਲ ਸੱਚ ਤੇ ਪੰਜਾਬੀਆਂ ਦੀ ਆਵਾਜ਼ ਨੂੰ ਪੁਲਿਸ ਦੀ ਤਾਕਤ ਦੀ ਵਰਤੋਂ ਰਾਹੀਂ ਦਬਾਉਣਾ ਚਾਹੁੰਦੇ ਹਨਅ ਪਰ ਇਹ ਰੋਸ ਵਿਖਾਵੇ ਤੇ ਉਹਨਾਂ ਖਿਲਾਫ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਹ ਸੁਖਪਾਲ ਖਹਿਰਾ ਸਮੇਤ ਆਪਣੀ ਪਾਰਟੀਲੀਡਰਸ਼ਿਪ ਖਿਲਾਫ ਕਾਰਵਾਈ ਨਹੀਂ ਕਰਦੇ ਤੇ ਇਹ ਪ੍ਰਵਾਨ ਨਹੀਂ ਕਰਦੇ ਕਿ ਉਹ ਨਸ਼ਿਆਂ ਦੇ ਵਪਾਰ ਵਿਚ ਖੁਦ ਦੋਸ਼ੀ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਹਿਤ, ਹਰਮੀਤ ਸਿੰਘ ਕਾਲਕਾ, ਅਮਰਜੀਤ ਸਿੰਘ ਪੱਪੂ, ਪਰਮਜੀਤ ਸਿੰਘ ਰਾਣਾ,  ਮਨਜੀਤ ਸਿੰਘ ਔਲਖ, ਕੁਲਵੰਤ ਸਿੰਘ ਬਾਠ, ਹਰਵਿੰਦਰ ਸਿੰਘ ਕੇ. ਪੀ., ਆਤਮਾ ਸਿੰਘ ਲੁਬਾਣਾ, ਜਸਮੈਨ ਸਿੰਘ ਨੋਨੀ, ਹਰਜੀਤ ਸਿੰ ਪੱਪਾ, ਜਗਦੀਪ ਸਿੰਘ ਕਾਹਲੋਂ, ਹਰਜਿੰਦਰ ਸਿੰਘ, ਸਤੇਂਦਰ ਸਿੰਘ ਨਾਗੀ, ਚਮਨ ਸਿੰਘ, ਓਂਕਾਰ ਸਿੰਘ ਰਾਜਾ, ਵਿਕਰਮ ਸਿੰਘ ਰੋਹਿਨੀ, ਦਲਜੀਤ ਸਿੰਘ ਸਰਨਾ, ਡਾ. ਨਿਸ਼ਾਨ ਸਿੰਘ ਮਾਨ, ਸਵਰਨ ਸਿੰਘ ਬਰਾੜ ਤੇ ਅਕਾਲੀ ਨੇਤਾ ਜਸਪ੍ਰੀਤ ਸਿੰਘ ਵਿੱਕੀ ਮਾਨ, ਗੁਰਦੇਵ ਸਿੰਘ ਭੋਲਾ, ਹਰਪ੍ਰੀਤ ਸਿੰਘ ਹੈਪੀ ਕੇਬਲ, ਗਗਨ ਸਿੰਘ ਐਸ ਓ ਆਈ ਪ੍ਰਧਾਨ, ਗੁਰਸਿਮਰਨ ਸਿੰਘ, ਰਮਨਜੋਤ ਸਿੰਘ, ਜਗਮੋਹਨ ਸਿੰਘ ਤੇ ਬਲਜਿੰਦਰ ਸਿੰਘ ਆਦਿ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 