ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਚੰਡੀਗੜ੍ਹ 3 ਨਵੰਬਰ(ਵਿਸ਼ਵ ਵਾਰਤਾ) – ਬੀਤੇ ਦਿਨ ਪਾਰਟੀ ਵਿਰੋਧੀ ਗਤਿਵਿਧੀਆਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਵਿੱਚੋਂ ਮੁੱਅਤਲ ਕੀਤੀ ਗਈ ਬੀਬੀ ਜਗੀਰ ਕੌਰ ਨੇ ਹੁਣ ਬਿਆਨ ਦਿੱਤਾ ਹੈ ਉਹ ਹਰ ਹਾਲ ਹਰ ਹਲਾਤ ਵਿੱਚ ਐਸਜੀਪੀਸੀ ਪ੍ਰਧਾਨ ਦੀ ਚੋਣ ਲੜੇਗੀ। ਇਸ ਦੇ ਨਾਲ ਹੀ ਪਾਰਟੀ ਵੱਲੋਂ ਕੀਤੀ ਗਈ ਕਾਰਗੁਜਾਰੀ ਤੇ ਆਪਣੀ ਪ੍ਰਤਿਕਿਰਿਆ ਦਿੰਦੇ ਹੋਏ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਕਿਸੇ ਕੀਮਤ ‘ਤੇ ਪਾਰਟੀ ਨਹੀਂ ਛੱਡਾਂਗੀ। ਉਨ੍ਹਾਂ ਕਿਹਾ ਕਿ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਨੂੰ ਸਮਝ ਨਹੀਂ ਆ ਰਹੀ ਕਿ ਪਾਰਟੀ ਨੇ ਮੁਅੱਤਲ ਕਿਉਂ ਕੀਤਾ ਹੈ ਜਦਕਿ ਉਹਨਾਂ ਨੇ ਸਿਰਫ ਪਾਰਟੀ ਵਿੱਚੋਂ ਲਿਫਾਫਾ ਕਲਚਰ ਬੰਦ ਕਰਨ ਦੀ ਗੱਲ ਕਹੀ ਸੀ।