ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦੇ ਬਾਹਰ ਧਰਨਾ ਲਗਾਉਣ ਤੇ ਮਨਜਿੰਦਰ ਸਿੰਘ ਸਿਰਸਾ ਨੇ ਕਸਿਆ ਤੰਜ
ਪੜ੍ਹੋ, ਕੀ ਬੋਲੇ ਸਿਰਸਾ
ਚੰਡੀਗੜ੍ਹ, 20ਜੁਲਾਈ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਦੇ ਬਾਹਰ ਧਰਨਾ ਦਿੱਤਾ ਗਿਆ,ਇਸ ਮੌਕੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਿਸਮਰਤ ਕੌਰ ਬਾਦਲ ਸਮੇਤ ਕਈ ਅਕਾਲੀ ਆਗੂ ਹੱਥਾਂ ਵਿਚ ਤਖਤੀਆਂ ਫੜੀ ਨਜ਼ਰ ਆਏ। ਇਸ ਦੌਰਾਨ ਕੋਲੋਂ ਲੰਘ ਰਹੇ ਕੇਂਦਰੀ ਮੰਤਰੀਆਂ ਨੂੰ ਸਿੰਘਾਂ ਦੀ ਇਹ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਗਈ। ਦੂਜੇ ਪਾਸੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਨਹੀਂ ਹੈ, ਸਗੋਂ ਅਕਾਲੀ ਦਲ ਦੇ ਵਜੂਦ ਦੀ ਹੈ।
Now Akali Dal party people are planning to dethrone S. Sukhbir Singh Badal and hence all this “Nautanki” is being done to save his Chair https://t.co/As7VAS26Kk
— Manjinder Singh Sirsa (@mssirsa) July 20, 2022























