ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ
ਆਰਐਸਐਸ ਅਤੇ ਭਾਜਪਾ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਕਰੇ: ਭਾਈ ਗੁਰਚਰਨ ਸਿੰਘ ਗਰੇਵਾਲ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਰਾਸ਼ਟਰੀ ਸੰਵਿਅਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਹਰਿਆਣਾ ਨਾਲ ਸੰਬੰਧਿਤ ਆਗੂਆਂ ਵੱਲੋਂ ਐਸਜੀਪੀਸੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਮੋਹਨ ਭਾਗਵਤ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਤੁਹਾਡੀ ਜਾਣਕਾਰੀ ਤੋਂ ਬਗੈਰ ਹੋਇਆ ਤਾਂ ਇਸਦਾ ਨੋਟਿਸ ਲੈ ਕੇ ਕਾਰਵਾਈ ਕਰੋ ਅਤੇ ਜੇਕਰ ਤੁਹਾਡੀ ਜਾਣਕਾਰੀ ਦੇ ਵਿੱਚ ਹੋਇਆ ਹੈ ਤਾਂ ਮੁੜ ਸੋਚੋ।