ਸ਼੍ਰੋਮਣੀ ਕਮੇਟੀ ਵੀ ਦੇਵੇਗੀ ਉਲੰਪਿਕ ਤਮਗਾ ਜਿੱਤਣ ਵਾਲੀ ਹਾਕੀ ਟੀਮ ਨੂੰ ਕਰੋੜਾਂ ਰੁਪਏ ਦਾ ਇਨਾਮ
ਪੜ੍ਹ ਲਓ ਬੀਬੀ ਜਗੀਰ ਕੌਰ ਨੇ ਕੀਤਾ ਕਿਹੜਾ ਐਲਾਨ
ਚੰਡੀਗੜ੍ਹ,5 ਅਗਸਤ(ਵਿਸ਼ਵ ਵਾਰਤਾ) ਉਲੰਪਿਕ ਵਿੱਚ 41 ਸਾਲ ਦੇ ਲੰਬੇ ਵਕਫੇ ਪਿੱਛੋਂ ਹਾਕੀ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਉਸਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਇਹਨਾਂ ਖਿਡਾਰੀਆਂ ਨੂੰ 11 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪ੍ਰਧਾਨ ਜਗੀਰ ਕੌਰ ਨੇ ਤਮਗਾ ਜਿੱਤਣ ਤੇ ਸਮੁੱਚੀ ਟੀਮ ਨੂੰ ਵਧਾਈ ਵੀ ਦਿੱਤੀ।