ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸਿੱਖ ਜੱਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ
ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਬੈਠਕ ਵਿੱਚ 4 ਮਤੇ ਪਾਸ,ਪੂਰੇ ਘਟਨਾਕ੍ਰਮ ਦਾ ਵੇਰਵਾ ਕੀਤਾ ਪੇਸ਼

ਚੰਡੀਗੜ੍ਹ,20 ਦਸੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਿੱਖ ਜੱਥੇਬੰਦੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ 4 ਮਤੇ ਪਾਸ ਕੀਤੇ ਗਏ ਹਨ। ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੂੰਘੀ ਸਾਜਿਸ਼ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਬੇਅਦਬੀ ਕਰਨ ਵਾਲੇ ਨੌਜਵਾਨ ਬਾਰੇ ਵੀ ਅਹਿਮ ਖੁਲਾਸੇ ਕੀਤੇ ਗਏ ਹਨ। ਉਹਨਾਂ ਵੱਲੋਂ ਘਟਨਾ ਕ੍ਰਮ ਦਾ ਪੂਰਾ ਬਿਓਰਾ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਤੋਂ ਇਲਾਵਾ ਇੱਕ ਅਲਗ ਐਸਆਈਟੀ ਬਣਾਉਣ ਦੀ ਗੱਲ ਵੀ ਕਹੀ ਹੈ।






















