ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਹੋਇਆ ਸ਼ੁਰੂ
ਥੋੜ੍ਹੀ ਦੇਰ ਵਿੱਚ ਐਸਜੀਪੀਸੀ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਲਈ ਹੋਵੇਗੀ ਵੋਟਿੰਗ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਅੱਜ ਚੋਣ ਹੋ ਰਹੀ ਹੈ। ਥੋੜ੍ਹੀ ਦੇਰ ਵਿੱਚ ਹੀ ਐਸਜੀਪੀਸੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋ ਜਾਵੇਗਾ। ਇਜਲਾਸ ਦਾ ਸਮਾਂ 2 ਵਜੇ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ 4 ਵਾਰ ਦੀ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵਿਚਾਲੇ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪ੍ਰਧਾਨ ਦੇ ਨਾਲ ਨਾਲ ਹੋਰ ਅਹੁਦੇਦਾਰਾਂ ਦੀ ਚੋਣ ਵੀ ਅੱਜ ਹੋ ਹੋਣੀ ਹੈ। ਕੁੱਲ੍ਹ 157 ਮੈਂਬਰਾਂ ਵੱਲੋਂ ਵੋਟਿੰਗ ਕੀਤੀ ਜਾਣੀ ਹੈ ਅਤੇ ਜਿੱਤਣ ਲਈ 79 ਵੋਟਾਂ ਦੀ ਲੋੜ ਹੋਵੇਗੀ।
ਇਜਲਾਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ”ਸਾਰੇ ਮੈਂਬਰ ਮੇਰੇ ਨਾਲ ਅਤੇ ਮੈਨੂੰ ਸਿੱਖਾਂ ਦੀ ਸੋਚ ਤੇ ਮਾਣ ਹੈ” ਇਸ ਦੇ ਨਾਲ ਹੀ ਉਹਨਾਂ ਨੇ ਸਾਰੇ ਮੈਂਬਰਾਂ ਨੂੰ ਅਜ਼ਾਦ ਮਨ ਨਾਲ ਵੋਟ ਪਾਉਣ ਦੀ ਵੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਐਡਵੋਕੇਟ ਧਾਮੀ ਪਹਿਲਾਂ ਨਾਲੋਂ ਜਿਆਦਾ ਵੋਟਾਂ ਹਾਸਲ ਕਰਨਗੇ ।