ਸਕਿਲ ਟ੍ਰੇਨਿੰਗ ਪੂਰੀ ਕਰ ਚੁੱਕੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਨਵਾਂਸ਼ਹਿਰ, 6 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਸ. ਕੇ. ਡੀ ਇਸਟੀਚਿਊਸਟ ਸਕਿਲ ਸੈਟਰ ਨਵਾਂ ਸ਼ਹਿਰ ਵਿਖੇ ਸਕਿਲ ਕੋਰਸ ਪੂਰਾ ਕਰਨ ਵਾਲੇੇ 30 ਸਿਖਿਆਰਥੀਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਵੱਲੋ ਰੋਜ਼ਗਾਰ ਦਫਤਰ ਵਿਖੇ ਸਰਟੀਫਿਕੇਟ ਦਿਤੇ ਗਏ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਹੋਣ ਲਈ ਜਾਣਕਾਰੀ ਦਿੱਤੀ ਗਈ ਅਤੇ ਜਿਨ੍ਹਾਂ ਵਿਦਿਆਰਥੀਆ ਨੇ ਕੋਰਸ ਪੂਰਾ ਕਰ ਲਿਆ ਗਿਆ ਹੈ, ਉਨ੍ਹਾਂ ਨੂੰ ਸਹੀ ਭਵਿੱਖ ਲਈ ਸਹੀ ਰੋਜ਼ਗਾਰ ਚੁਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਵੱਲੋਂ ਸਿਖਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿਖੇ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲਾ ਪੱਧਰੀ ਟੀਮ ਵੀ ਹਾਜ਼ਰ ਸੀ।























