ਸਕੂਲਜ਼ ਆਫ਼ ਐਮੀਨੈਂਸ ਪ੍ਰਾਜੈਕਟ ਦੀ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਮੁੱਖ ਮੰਤਰੀ ਮਾਨ ਕੱਲ੍ਹ ਕਰਨਗੇ ਸ਼ੁਰੂਆਤ
ਐਸ.ਏ.ਐਸ.ਨਗਰ, 20ਜਨਵਰੀ(ਵਿਸ਼ਵ ਵਾਰਤਾ)-ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸਮੇਤ ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਐਲਾਨ ਕੀਤਾ ਹੈ । ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਈ.ਐਸ.ਬੀ. ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਪ੍ਰੋਗਰਾਮ ਦੇ ਵੇਰਵੇ ਸਾਂਝੇ ਕਰਦਿਆਂ, ਉਨਾ ਦੱਸਿਆ ਕਿ ਇਹਨਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਲਾਂਚ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜਨਰੇਸ਼ਨ ਰਾਹੀਂ ਪੇਸ਼ ਕਰੇਗਾ, ਜਿਸ ਤੋਂ ਬਾਅਦ ਮੁਹਾਲੀ ਦੇ 3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ। ਇਸ ਮੌਕੇ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।























