ਮੋਰਿੰਡਾ ਵਿੱਚ ਵਾਪਰਿਆ ਦਰਦਨਾਕ ਹਾਦਸਾ
ਸਕੂਲ ਜਾ ਰਹੀ 11ਵੀਂ ਜਮਾਤ ਦੀ ਵਿਦਿਆਰਥਣ ਦੀ ਟਰੱਕ ਹੇਠਾਂ ਆਉਣ ਨਾਲ ਮੌਤ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਸਵੇਰੇ ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੁੱਖੋਮਾਜਰਾ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮੋਰਿੰਡਾ ਨੇੜਲੇ ਪਿੰਡ ਅਰਨੌਲੀ ਦੀ ਰਹਿਣ ਵਾਲੀ ਵਿਦਿਆਰਥਣ ਪਰਮਜੀਤ ਕੌਰ ਆਪਣੀ ਸਹੇਲੀ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੇ ਨਾਲ ਮੋਟਰਸਾਇਕਲ ‘ਤੇ ਸਵਾਰ ਸੀ,ਜੋ ਕਿ ਉਹਨਾਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਇਸ ਦੌਰਾਨ ਸੜਕ ਤੇ ਪਏ ਡੂੰਘੇ ਖੱਡੇ ਕਾਰਨ ਝਟਕਾ ਲੱਗਣ ‘ਤੇ ਉਹ ਹੇਠਾਂ ਡਿੱਗ ਗਈ ਅਤੇ ਪਿੱਛੇ ਆ ਰਹੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਣ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਮੌਕੇ ਉੱਤੇ ਮੌਜੂਦ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਸਪੁਰਦ ਕਰ ਦਿੱਤਾ ਹੈ।ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।