ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਤੋਂ ਬਦਲੀਆਂ ਲਈ ਅਰਜ਼ੀਆਂ ਦੀ ਕੀਤੀ ਮੰਗ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ) ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਆਮ ਬਦਲੀਆਂ ਦੀ ਪ੍ਰਕਿਰਿਆ ਜੂਨ ਮਹੀਨੇ ਦੀ ਬਜਾਏ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰ ਦਿੱਤੀ ਹੈ। ਬਦਲੀਆਂ ਕਰਵਾਉਣ ਲਈ ਇੱਛੁਕ ਅਧਿਆਪਕ 19 ਮਾਰਚ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ 2024 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।