ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਮਾਰਟ ਸਕੂਲਾਂ ਵਿਚ ਦਾਖਲਾ ਮੁਹਿੰਮ ਦੀ ਸ਼ੁਰੂਆਤ
ਵਿਦਿਆਰਥੀਆਂ ਦੀ ਅੰਗੇਰਜੀ ਵਿਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ
ਕਪੂਰਥਲਾ,22 ਅਪਰੈਲ(ਵਿਸ਼ਵ ਵਾਰਤਾ)-ਸਕੂਲ ਸਿੱਖਿਆ ਵਿਭਾਗ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਸੈਸ਼ਨ 2022-23 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ- ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਨੁਪਮ ਕਲੇਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ।
ਇਹ ਮੁਹਿੰਮ 29 ਅਪਰੈਲ ਤੱਕ ਲੱਗੇਗੀ ਜਿਸਦਾ ਤਹਿਤ ਈਚ ਵਨ ਬ੍ਰਿੰਗ ਵਨ ਦੀ ਨੀਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਮਾਰਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦਾਖਲੇ ਲਈ ਕੋਈ ਫੀਸ ਨਹੀਂ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ,ਕਿਤਾਬਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਘੱਟ ਗਿਣਤੀ ਐਸ.ਸੀ.ਬੀ.ਸੀ ਅਤੇ ਵਿਸ਼ੇਸ਼ ਲੋੜ ਵਾਲੇ ਵਿਦਿਆਰਥੀਆਂ ਲਈ ਵਜੀਫਾ ਸਕੀਮਾਂ ਤੋਂ ਇਲਾਵਾ ਵੋਕੇਸ਼ਨਲ ਸਿੱਖਿਆ ਲਈ ਵੱਖ-ਵੱਖ ਕੋਰਸਾਂ ਵਿਚ ਦਾਖਲਾ ਵੀ ਕੀਤਾ ਜਾ ਰਿਹਾ ਹੈ।
ਜਿਲਾ ਸਿੱਖਿਆ ਅਫਸਰ ਰਾਮਪਾਲ ਸਿੰਘ ਤੇ ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਵਿਦਿਆਰਥੀਆਂ ਦੀ ਅੰਗਰੇਜੀ ਬੋਲਣ ਵਿਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ ਕੀਤੀ ਗਈ ਹੈ ਜਿਸ ਤਹਿਤ ਵਿਦਿਆਰਥੀਆਂ ਦੀ ਅੰਗਰੇਜੀ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਤਿ ਆਧੁਨਿਕ ਤਕਨੀਕਾਂ ਦੀ ਪੜਾਈ ਵਿਚ ਵਰਤੋਂ ਲਈ ਡਿਜ਼ੀਟਲ ਕਲਾਸ ਰੂਮ ਅਤੇ ਈ-ਕੰਟੈਂਟ ਨਾਲ ਪੜਾਈ ਨੂੰ ਉਤਾਸ਼ਿਹਤ ਕੀਤਾ ਜਾ ਰਿਹਾ ਹੈ।























