ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ਵੱਲੋਂ ਰੋਸ ਪ੍ਰਦਰਸ਼ਨ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ)- ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਐਡ.ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਕਮੇਟੀ ਨੇ ਡੀਸੀ ਦਫਤਰ ਤੱਕ ਪੈਦਲ ਰੋਸ ਮਾਰਚ ਕਰਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ।