ਸਟਾਰ ਗੇਂਦਬਾਜ ਜਸਪ੍ਰੀਤ ਬੁਮਰਾਹ ਦੀ ਟੀਮ ਇੰਡੀਆ ‘ਚ ਵਾਪਸੀ
ਚੰਡੀਗੜ੍ਹ 3 ਜਨਵਰੀ(ਵਿਸ਼ਵ ਵਾਰਤਾ)- ਭਾਰਤੀ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸ਼੍ਰੀਲੰਕਾ ਖਿਲਾਫ ਘਰੇਲੂ ਸੀਰੀਜ਼ ਲਈ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਮਰਾਹ ਸੱਟ ਕਾਰਨ ਪਿਛਲੇ 5 ਮਹੀਨਿਆਂ ਤੋਂ ਟੀਮ ਤੋਂ ਬਾਹਰ ਸਨ। ਬੁਮਰਾਹ ਨੂੰ ਪਹਿਲੇ ਵਨਡੇ ਲਈ ਐਲਾਨੀ ਗਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।
ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 10 ਜਨਵਰੀ ਨੂੰ ਗੁਹਾਟੀ ‘ਚ ਖੇਡਿਆ ਜਾਣਾ ਹੈ। ਬੁਮਰਾਹ ਪਿਛਲੇ ਸਾਲ ਸਤੰਬਰ ਤੋਂ ਟੀਮ ਤੋਂ ਬਾਹਰ ਸਨ। ਉਹ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਵਿੱਚ ਵੀ ਟੀਮ ਦਾ ਹਿੱਸਾ ਨਹੀਂ ਸੀ।