• Latest
  • Trending
ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

4 years ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

17 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

49 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

50 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

51 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

52 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

May 12, 2023
in ਸਿਆਸੀ, ਖਬਰਾਂ, ਪੰਜਾਬ
ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ

ਚੰਡੀਗੜ੍ਹ, 12 ਮਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) ਵੀਰਵਾਰ ਨੂੰ ਪ੍ਰਕਾਸ਼ਿਤ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਾਂਕ (Climate Change Performance Index) ਦੀ ਸਾਲਾਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

Most Popular

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
3 weeks ago
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 