ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਜਟ ਸੈਸ਼ਨ ਤੋਂ ਪਹਿਲਾਂ ਲੱਗਣ ਵਾਲਾ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਰੱਦ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਤਾਜ਼ਾ ਹਾਲਾਤਾਂ ਦੇ ਮੱਦੇਨਜ਼ਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 31 ਮਈ ਤੋਂ 2 ਜੂਨ ਤੱਕ ਚੱਲਣ ਵਾਲਾ ਵਿਧਾਇਕਾਂ ਦਾ ਸਿਖਲਾਈ ਸੈਸ਼ਨ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਸੈਸ਼ਨ ਦੌਰਾਨ ਨਵੇਂ ਵਿਧਾਇਕਾਂ ਨੂੰ ਲੋਕ ਸਭਾ ਦੇ ਮਾਹਿਰਾਂ ਅਤੇ ਪੰਜਾਬ ਦੇ ਪੁਰਾਣੇ ਵਿਧਾਇਕਾਂ ਵੱਲੋਂ ਟ੍ਰੇਨਿੰਗ ਦਿੱਤੀ ਜਾਣੀ ਸੀ।