• Latest
  • Trending
ਸਬਜ਼ੀ ਮੰਡੀ ‘ਚ ਪੁਲਿਸ ਮੁਲਾਜਮਾਂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ

ਸਬਜ਼ੀ ਮੰਡੀ ‘ਚ ਪੁਲਿਸ ਮੁਲਾਜਮਾਂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

21 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

46 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਬਜ਼ੀ ਮੰਡੀ ‘ਚ ਪੁਲਿਸ ਮੁਲਾਜਮਾਂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ

April 12, 2020
in ਖਬਰਾਂ, ਪੰਜਾਬ
ਸਬਜ਼ੀ ਮੰਡੀ ‘ਚ ਪੁਲਿਸ ਮੁਲਾਜਮਾਂ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਮਾਰੂ ਹਥਿਆਰਾਂ ਸਮੇਤ ਕਾਬੂ

-ਆਈ. ਔਲਖ ਤੇ ਐਸ.ਐਸ.ਪੀ. ਸਿੱਧੂ ਨੇ ਉਪਰੇਸ਼ਨ ਦੀ ਖ਼ੁਦ ਕੀਤੀ ਅਗਵਾਈ, ਪੂਰਾ ਇਹਤਿਆਤ ਵਰਤਦਿਆਂ ਗੁਰੂ ਘਰ ਦੀ ਮਰਿਆਦਾ ਵੀ ਬਹਾਲ ਰੱਖੀ
-ਮਹਿਲਾ ਸਮੇਤ 11 ਜਣੇ ਕਾਬੂ, ਵੱਡੀ ਮਾਤਰਾ ‘ਚ ਮਾਰੂ ਹਥਿਆਰ ਤੇ 39 ਲੱਖ ਦੇ ਕਰੀਬ ਨਗ਼ਦੀ ਬਰਾਮਦ-ਆਈ.ਜੀ. ਔਲਖ
ਪਟਿਆਲਾ, 12 ਅਪ੍ਰੈਲ( ਵਿਸ਼ਵ ਵਾਰਤਾ)-ਪਟਿਆਲਾ ਪੁਲਿਸ ਨੇ ਆਈ.ਜੀ. ਸ. ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਸ਼ੇਵਰ ਢੰਗ ਨਾਲ ਕੀਤੇ ਸਫ਼ਲ ਉਪਰੇਸ਼ਨ ਮਗਰੋਂ ਇੱਥੇ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜਮਾਂ ਉਪਰ ਜਾਨਲੇਵਾ ਹਮਲਾ ਕਰਕੇ ਪਟਿਆਲਾ-ਚੀਕਾ ਰੋਡ ‘ਤੇ ਸਥਿਤ ਪਿੰਡ ਬਲਬੇੜਾ ਵਿਖੇ ਗੁਰਦੁਆਰਾ ਖਿੱਚੜੀ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਲੁਕੇ ਹਮਲਾਵਰਾਂ ਨੂੰ ਮੁੱਠਭੇੜ ਮਗਰੋਂ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਇਨ੍ਹਾਂ ਵਿੱਚ 1 ਮਹਿਲਾ ਸਮੇਤ 11 ਵਿਅਕਤੀ ਸ਼ਾਮਲ ਹਨ।
ਜਿਕਰਯੋਗ ਹੈ ਕਿ ਅੱਜ ਸਵੇਰੇਸਵਾ ਕੁ 6 ਵਜੇ ਇੱਥੇ ਸਨੌਰ ਰੋਡ ‘ਤੇ ਸਥਿਤ ਸਬਜੀ ਮੰਡੀ ਵਿਖੇ ਕੋਰੋਨਾਵਾਇਰਸ ਕਰਕੇ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਪੁਲਿਸ ਵੱਲੋਂ ਡਿਊਟੀ ਦੌਰਾਨ ਸਬਜ਼ੀ ਮੰਡੀ ਵਿੱਚ ਬਿਨਾਂ ਪਾਸ ਦੇ ਦਾਖਲ ਹੋਣ ਵਾਲੇ ਵਿਅਕਤੀਆਂ ਨੂੰ ਰੋਕਿਆ ਗਿਆ ਤਾਂ ਬੈਰੀਕੇਡ ਤੋੜ ਕੇ ਨਿਹੰਗ ਬਾਣੇ ਵਿੱਚ ਆਏ ਇੱਕ ਗੱਡੀ ‘ਚ ਸਵਾਰ ਅਣਪਛਾਤਿਆਂ ਨੇ ਪੁਲਿਸ ਪਾਰਟੀ ਉਪਰ ਨੰਗੀਆਂ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪੁਲਿਸ ਦੇ ਡਿਊਟੀ ਦੇ ਰਹੇ ਏਐਸਆਈ ਹਰਜੀਤ ਸਿੰਘ ਦਾ ਹੱਥ ਗੁਟ ਤੋਂ ਅਲੱਗ ਕਰ ਦਿੱਤਾ ਜਦੋਂਕਿ ਮੰਡੀ ਬੋਰਡ ਦੇ 1 ਮੁਲਾਜਮ ਸਮੇਤ ਪੁਲਿਸ ਦੇ ਕੁਝ ਹੋਰ ਮੁਲਾਜ਼ਮ ਵੀ ਜਖਮੀ ਹੋਏ ਸਨ।
ਇਸ ਸਾਰੇ ਉਪਰੇਸ਼ਨ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਮਗਰੋਂ ਬਲਬੇੜਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਆਈ.ਜੀ. ਪਟਿਆਲਾ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਨੂੰ ਕਾਬੂ ਕਰਨ ਲਈ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਡੀ ਸ੍ਰੀ ਹਰਮੀਤ ਸਿੰਘ ਹੁੰਦਲ, ਐਸ.ਪੀ. ਸੁਰੱਖਿਆ ਤੇ ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ ਦੀ ਦੇਖ-ਰੇਖ ਹੇਠਲੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦਾ ਪਿੱਛਾ ਕੀਤਾ।
ਸ. ਔਲਖ ਨੇ ਦੱਸਿਆ ਕਿ ਇਹ ਸਾਰੇ ਹਮਲਾਵਰ ਪਟਿਆਲਾ-ਚੀਕਾ ਰੋਡ ‘ਤੇ ਸਥਿਤ ਪਿੰਡ ਬਲਬੇੜਾ ਵਿਖੇ ਗੁਰਦੁਆਰਾ ਖਿਚੜੀ ਸਾਹਿਬ ਦੇ ਰਿਹਾਇਸ਼ੀ ਕੁਆਟਰਾਂ ਵਿੱਚ ਲੁਕ ਗਏ ਸਨ, ਜਿਸ ਕਰਕੇ ਪੁਲਿਸ ਅਤੇ ਐਸ.ਓ.ਜੀ. ਦੇ ਕਮਾਂਡੋ ਨੇ ਇਸ ਅਸਥਾਨ ਦੀ ਮਰਿਆਦਾ ‘ਚ ਬਿਨ੍ਹਾਂ ਕੋਈ ਵਿਘਨ ਪਾਇਆ ਇਸ ਦੀ ਘੇਰਾਬੰਦੀ ਕਰ ਲਈ। ਇਸ ਮੌਕੇ ਪੁਲਿਸ ਦੀ ਹੌਂਸਲਾ ਅਫ਼ਜਾਈ ਕਰਨ ਲਈ ਏ.ਡੀ.ਪੀ ਐਸ.ਓ.ਜੀ. ਰਕੇਸ਼ ਚੰਦਰਾ ਅਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੀ ਮੌਕੇ ‘ਤੇ ਪੁੱਜ ਗਏ ਸਨ।
ਐਸ.ਐਸ.ਪੀ ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਪੁਲਿਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੂੰ ਹੱਥ ਪਾਇਆ ਗਿਆ ਤਾਂ ਬਹੁਤ ਧਮਾਕੇ ਹੋਣਗੇ। ਇਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਲੰਗਰ ‘ਚ ਮੌਜੂਦ ਗੈਸ ਸਿਲੰਡਰਾਂ ਨੂੰ ਅੱਗ ਲਾਉਣ ਲਈ ਵਰਤਣ ਅਤੇ ਪੈਟਰੋਲ ਬੰਬ ਤਿਆਰ ਕਰਕੇ ਧਮਾਕੇ ਕਰਨ ਦੀ ਯੋਜਨਾ ਤਿਆਰ ਕਰ ਲਈ ਅਤੇ ਨਾਲ ਹੀ ਨੇੜਲੇ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਅੱਗ ਲਗਾਉਣ ਦੀ ਪੂਰੀ ਤਿਆਰੀ ਕਰ ਲਈ ਸੀ। ਪਰੰਤੂ ਹਵਾ ਦਾ ਰੁਖ ਗੁਰਦੁਆਰੇ ਵੱਲ ਨੂੰ ਸੀ ਅਤੇ ਇਸੇ ਸਮੇਂ ਪੁਲਿਸ ਨੇ ਬਹੁਤ ਹੀ ਪੇਸ਼ੇਵਰ ਢੰਗ ਨਾਲ ਆਪਣੀ ਕਾਰਵਾਈ ਅਮਲ ਵਿੱਚ ਲਿਆਂਉਂਦਿਆਂ ਇਨ੍ਹਾਂ ਨੂੰ ਕਾਬੂ ਕਰ ਲਿਆ।
ਪੁਲਿਸ ਵੱਲੋਂ ਕੀਤੇ ਗਏ ਇਸ ਉਪਰੇਸ਼ਨ ‘ਚ ਮੁੱਠਭੇੜ ਮਗਰੋਂ ਕਾਬੂ ਕੀਤੇ ਗਏ ਹਮਲਾਵਰਾਂ ਵਿੱਚ ਡੇਰਾ ਮੁਖੀ 50 ਸਾਲਾ ਬਲਵਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਕਰਹਾਲੀ, ਨਿਰਭੈ ਸਿੰਘ (ਗੋਲੀ ਨਾਲ ਜਖ਼ਮੀ), 50 ਸਾਲਾ ਬੰਤ ਸਿੰਘ ਕਾਲਾ ਪੁੱਤਰ ਅਜੈਬ ਸਿੰਘ, 22 ਸਾਲਾ ਜਗਮੀਤ ਸਿੰਘ ਪੁੱਤਰ ਬਲਵਿੰਦਰ ਵਾਸੀ ਅਮਰਗੜ੍ਹ, 24 ਸਾਲਾ ਗੁਰਦੀਪ ਸਿੰਘ ਪੁੱਤਰ ਰੋਸ਼ਨ ਲਾਲ ਵਾਸੀ ਜੈਨ ਮੁਹੱਲਾ ਸਮਾਣਾ, ਨੰਨਾ, 75 ਸਾਲਾ ਜੰਗੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪ੍ਰਤਾਪਗੜ੍ਹ, 29 ਸਾਲਾ ਮਨਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਹਿਮੂਦਪੁਰ, 55 ਸਾਲਾ ਜਸਵੰਤ ਸਿੰਘ ਪੁੱਤਰ ਭਿੰਦਰ ਸਿੰਘ ਵਾਸੀ ਚਮਾਰੂ, ਦਰਸ਼ਨ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਧੀਰੂ ਕੀ ਮਾਜਰੀ, 25 ਸਾਲਾ ਸੁਖਪ੍ਰੀਤ ਕੌਰ ਪਤਨੀ ਜਗਮੀਤ ਸਿੰਘ ਵਾਸੀ ਡੇਰਾ ਖਿਚੜੀ ਸਾਹਿਬ ਸ਼ਾਮਲ ਹਨ।
ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਥਾਣਾ ਪਸਿਆਣਾ ਵਿਰੁੱਧ ਐਫ.ਆਈ.ਆਰ. ਨੰਬਰ 45 ਮਿਤੀ 12 ਅਪ੍ਰੈਲ 2020, ਆਈ.ਪੀ.ਸੀ. ਦੀਆਂ ਧਾਰਾਵਾਂ 188, 307, 353, 186, 269, 270, 148, 149, ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 (ਏ)(ਬੀ), 54, ਐਕਸਪਲੋਸਿਵ ਐਕਟ ਦੀ ਧਾਰਾ 3, 4, ਯੂ.ਏ.ਪੀ.ਏ. ਐਕਟ 1967 ਦੀਆਂ ਧਾਰਾਵਾਂ 13, 16, 18, 20 ਅਤੇ ਆਰਮਜ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਸਬਜ਼ੀ ਮੰਡੀ ਵਿਖੇ ਪੁਲਿਸ ਪਾਰਟੀ ‘ਤੇ ਹਮਲਾ ਕਰਨ ਸਬੰਧੀਂ ਥਾਣਾਂ ਸਦਰ ਪਟਿਆਲਾ ਵਿਖੇ ਐਫ.ਆਈ.ਆਰ. ਨੰਬਰ 70 ਮਿਤੀ 12 ਅਪ੍ਰੈਲ 2020 ਆਈ.ਪੀ.ਸੀ. ਦੀਆਂ ਧਾਰਵਾਂ 307, 323, 324, 326, 353, 186, 332, 335, 148, 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
ਆਈ.ਜੀ. ਸ. ਔਲਖ ਨੇ ਦੱਸਿਆ ਕਿ ਉਨ੍ਹਾਂ ਖ਼ੁਦ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਪੂਰਾ ਇਹਤਿਆਤ ਵਰਤਦਿਆਂ ਗੁਰੂ ਘਰ ਦੀ ਮਰਿਆਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਮੱਦੇਨਜ਼ਰ ਨੇੜਲੀ ਅਕਾਲ ਅਕੈਡਮੀ ਦੀ ਇਮਾਰਤ ਦੇ ਉਪਰ ਚੜ੍ਹਕੇ ਪਹਿਲਾਂ ਸਪੀਕਰ ਨਾਲ ਅਨਾਊਂਸਮੈਂਟ ਕਰਕੇ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ। ਇਸ ਤੋਂ ਬਿਨ੍ਹਾਂ ਪੁਲਿਸ ਨੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਨੂੰ ਵੀ ਨਾਲ ਲਿਆ ਤਾਂ ਕਿ ਬਿਨ੍ਹਾਂ ਕਿਸੇ ਖੂਨ ਖਰਾਬੇ ਦੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ ਪਰੰਤੂ ਇਨ੍ਹਾਂ ਵਿਅਕਤੀਆਂ ਨੇ ਕਿਸੇ ਦੀ ਵੀ ਨਾ ਸੁਣੀ।
ਸ. ਔਲਖ ਨੇ ਦੱਸਿਆ ਕਿ ਡੇਰੇ ਦੇ ਮੁਖੀ ਬਲਵਿੰਦਰ ਸਿੰਘ ਨੇ ਐਸ.ਐਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀਆਂ ਨਾਲ ਗਾਲੀ ਗਲੋਚ ਕਰਕੇ ਧਮਕੀ ਦਿੱਤੀ ਕਿ ਜੇਕਰ ਕੋਈ ਉਨ੍ਹਾਂ ਦੇ ਨੇੜੇ ਆਇਆ ਤਾਂ ਬਹੁਤ ਧਮਾਕੇ ਹੋਣਗੇ ਅਤੇ ਸਭ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਸ. ਔਲਖ ਨੇ ਹੋਰ ਦੱਸਿਆ ਕਿ ਇਸੇ ਸਮੇਂ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਅੰਦਰੋਂ ਇਕ ਫਾਇਰ ਦੀ ਅਵਾਜ ਆਈ ਅਤੇ ਚੀਕਾਂ ਸੁਣਾਈ ਦੇਣ ਲੱਗੀਆਂ ਤਾਂ ਪੁਲਿਸ ਨੇ ਬਹੁਤ ਹੀ ਸਮਝਦਾਰੀ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕੀਤੀ ਤਾਂ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਬਹਾਲ ਰਹੇ ਅਤੇ ਮਰਿਆਦਾ ਦੀ ਵੀ ਉਲੰਘਣਾ ਨਾ ਹੋਵੇ।
ਆਈ.ਜੀ. ਸ. ਔਲਖ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਇਸ ਸਮੁੱਚੇ ਉਪਰੇਸ਼ਨ ਦੀ ਖ਼ੁਦ ਅਗਵਾਈ ਕੀਤੀ ਪਰੰਤੂ ਇਨ੍ਹਾਂ ਵਿਅਕਤੀਆਂ ਨੇ ਪੁਲਿਸ ਉਪਰ ਵੀ ਤਲਵਾਰਾਂ ਤੇ ਨੇਜਿਆ ਨਾਲ ਹਮਲਾ ਕਰ ਦਿੱਤਾ ਜਿਸ ਕਰਕੇ ਐਸ.ਐਸ.ਪੀ. ਸ. ਸਿੱਧੂ ਦੇ ਹੱਥ ‘ਤੇ ਵੀ ਸੱਟ ਵੱਜੀ ਅਤੇ ਉਨ੍ਹਾਂ ਦੇ ਇੱਕ ਨਿਜੀ ਸੁਰੱਖਿਆ ਗਾਰਡ ਦੇ ਵੀ ਸੱਟਾਂ ਵੱਜਣ ਸਮੇਤ ਕੁਝ ਹੋਰ ਪੁਲਿਸ ਮੁਲਾਜਮ ਵੀ ਜਖ਼ਮੀ ਹੋਏ ਹਨ। ਜਦੋਂਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਦੇ ਜੋ ਗੋਲੀ ਵੱਜੀ ਹੈ, ਉਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗੋਲੀ ਹਮਲਾਵਾਰਾਂ ਵੱਲੋਂ ਚਲਾਈ ਗਈ ਸੀ।
ਇਸੇ ਦੌਰਾਨ ਆਈ.ਜੀ. ਅਤੇ ਸ. ਔਲਖ ਤੇ ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਨੁਮਾਇੰਦਿਆਂ ਨੂੰ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੱਲ ਰਹੇ ਅਖੰਡ ਪਾਠ ਦੀ ਮਰਿਆਦਾ ਬਹਾਲ ਰੱਖੀ ਅਤੇ ਦੁਧਾਰੂ ਪਸ਼ੂਆਂ ਅਤੇ ਘੋੜਿਆਂ ਦੀ ਦੇਖਭਾਲ ਦਾ ਜਿੰਮਾ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਲਾਈ ਗਈ ਤਲਾਸ਼ੀ ਮੁਹਿੰਮ ‘ਚ ਚੱਲੇ ਤੇ ਇੱਕ ਏਅਰ ਗੰਨ, 1 ਪਿਸਤੌਲ ਦੇਸੀ 32 ਬੋਰ, ਤਿੰਨ ਜਿੰਦਾ ਰੌਂਦ ਤੇ ਇੱਕ ਖਾਲੀ, 1 ਪਿਸਤੌਲ 12 ਬੋਰ, 4 ਜਿੰਦਾ ਤੇ ਦੋ ਖਾਲੀ ਰੌਂਦ, ਤੇ ਇੱਕ 9 ਐਮਐਮ ਦਾ ਪਿਸਟਲ ਤੇ 3 ਰੌਂਦ ਜਿੰਦਾ, ਦੋ ਖੋਲ ਖਾਲੀ, ਵੀ ਬਰਾਮਦ ਹੋਇਆ ਹੈ। ਇਸ ਤੋਂ ਬਿਨਾਂ 10 ਤਲਵਾਰਾਂ ਤੇ 4 ਖੰਡੇ, ਦੋ ਲੋਹੇ ਦੀਆਂ ਰਾਡਾਂ, 4 ਧਾਰੀ ਮੰਡਾਸਾ, 1 ਤੀਰ ਕਮਾਨ, 4 ਭਾਲੇ, 4 ਮੁਖੀਆ ਭਾਲਾ, 1 ਲੋਹੇ ਦਾ ਸੁੰਬਾ, 2 ਪੈਟਰੋਲ ਬੰਬ 10 ਡੱਬੀਆਂ ਮਾਚਿਸ, ਸ਼ੱਕੀ ਕੈਮੀਕਲ ਦੀਆਂ 38 ਬੋਤਲਾਂ, 8 ਗੈਸ ਸਿਲੰਡਰ, 39 ਲੱਖ ਰੁਪਏ ਦੇ ਕਰੀਬ ਨਗ਼ਦੀ, 1 ਇਸਜੂ ਮਾਰਕਾ ਗੱਡੀ ਸਮੇਤ ਭੰਗ ਦੀਆਂ ਸਾਢੇ 6 ਬੋਰੀਆਂ ਵੀ ਮਿਲੀਆਂ ਹਨ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਬਜ਼ੀ ਮੰਡੀ ਵਿਖੇ ਪੁੁਲਿਸ ਪਾਰਟੀ ਉਪਰ ਹਮਲੇ ਵਿੱਚ ਥਾਣਾ ਸਦਰ ਪਟਿਆਲਾ ਦੇ ਐਸ.ਐਚ.ਓ. ਇੰਸਪੈਕਟਰ ਬਿੱਕਰ ਸਿੰਘ ਦੀ ਸੱਜੀ ਬਾਂਹ, ਲੱਤ ਅਤੇ ਪਿੱਠ ਉਪਰ ਜਖ਼ਮ ਹਨ, ਏ.ਐਸ.ਆਈ. ਹਰਜੀਤ ਸਿੰਘ ਦਾ ਸੱਜਾ ਹੱਥ ਗੁੱਟ ਨਾਲੋਂ ਵੱਖ ਹੋਇਆ ਹੈ, ਜਿਸਨੂੰ ਕਿ ਪੀ.ਜੀ.ਆਈ. ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਏ.ਐਸ.ਆਈ. ਰਾਜ ਸਿੰਘ ਦੀ ਸੱਜੀ ਲੱਤ ‘ਤੇ ਮਾਰੂ ਹਥਿਆਰ ਨਾਲ ਸੱਟ ਵੱਜੀ ਹੈ, ਏ.ਐਸ.ਆਈ. ਰਘਬੀਰ ਸਿੰਘ ਦੇ ਸਰੀਰ ‘ਤੇ ਵੱਖ-ਵੱਖ ਥਾਵਾਂ ਉਪਰ ਫੱਟ ਹਨ ਜਦੋਂ ਕਿ ਮਾਰਕੀਟ ਕਮੇਟੀ ਪਟਿਆਲਾ ਦੇ ਆਕਸ਼ਨ ਰਿਕਾਰਡਰ ਯਾਦਵਿੰਦਰ ਸਿੰਘ ਦੇ ਵੀ ਕੁਝ ਸੱਟਾਂ ਵੱਜੀਆਂ ਹਨ।
ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਟਿਆਲਾ ਪੁਲਿਸ ਕੋਰੋਨਾਵਾਇਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਲੱਗਣ ਦੇ ਸ਼ੁਰੂ ਤੋਂ ਹੀ ਬਹੁਤ ਇਹਤਿਆਤ ਵਰਤਦੇ ਹੋਏ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਵਿੱਚ ਜੁਟੀ ਹੋਈ ਹੈ ਪਰੰਤੂ ਅਜਿਹੇ ਗੁੰਡਾ ਅਨਸਰਾਂ ਨੂੰ ਉਨ੍ਹਾਂ ਦੀ ਸਖ਼ਤ ਚਿਤਾਵਨੀ ਹੈ ਕਿ ਪੁਲਿਸ ਜਿੱਥੇ ਲੋਕਾਂ ਦੀ ਮਦਦ ਕਰਨਾ ਜਾਣਦੀ ਹੈ, ਉਥੇ ਹੀ ਅਜਿਹੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਵੀ ਜਾਣਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿ ਕੇ ਪੁਲਿਸ ਦਾ ਸਾਥ ਦੇਣ ਤਾਂ ਕਿ ਕਾਨੂੰਨ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਹੋਵੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
17 hours ago
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 