ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾਉਣ ਵਾਲਿਆਂ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)- ਬੀਤੇ ਦਿਨੀਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹਰਪਾਲ ਸਿੰਘ ਤੇ ਫਤਿਹ ਸਿੰਘ ਨੂੰ ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਅੱਠ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਗਏ ਦੋਨਾਂ ਦੋਸ਼ੀਆਂ ਵਿੱਚੋਂ ਇਕ ਪੁਲਿਸ ਮੁਲਾਜ਼ਮ ਹੈ। ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਮ ਹਰਪਾਲ ਸਿੰਘ ਹੈ ਅਤੇ ਉਸਦੇ ਸਾਥੀ ਦਾ ਨਾਮ ਫਤਿਹਦੀਪ ਸਿੰਘ ਹੈ। ਪੁਲਿਸ ਨੇ ਬੀਤੇ ਦਿਨੀ ਦਿੱਲੀ ਏਅਰਪੋਰਟ ਤੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ।