ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਰੱਖਣ ਦਾ ਮਾਮਲਾ
ਲੁਧਿਆਣਾ ਪੁਲਿਸ ਨੇ ਇੱਕ ਹੋਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੀਨਿਊ ਵਿੱਚ ਰਹਿਣ ਵਾਲੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ‘ਚ ਲੁਧਿਆਣਾ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੇ ਕੇਸ ਦੇ ਮੁੱਖ ਮੁਲਜ਼ਮਾਂ ਫਤਿਹਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਸਿਮ ਕਾਰਡ ਮੁਹੱਈਆ ਕਰਵਾਏ ਸਨ।
ਮੁਲਜ਼ਮਾਂ ਦੀ 15 ਅਗਸਤ ਨੂੰ ਲੁਧਿਆਣਾ-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਫਤਿਹਦੀਪ ਸਿੰਘ ਨਾਲ ਮੁਲਾਕਾਤ ਹੋਈ ਸੀ। ਮੁਲਜ਼ਮ ਦੀ ਪਛਾਣ 32 ਸਾਲਾ ਬਵਨੀਤ ਸਿੰਘ ਉਰਫ਼ ਮਿੱਕੀ ਵਾਸੀ ਜਵੱਦੀ ਕਲਾਂ ਵਜੋਂ ਹੋਈ ਹੈ। ਸੀਆਈਏ-2 ਪੁਲੀਸ ਨੇ ਮੁਲਜ਼ਮ ਨੂੰ ਬੀਤੇ ਕੱਲ੍ਹ ਉਸਨੂੰ ਜਵੱਦੀ ਪਾਰਕ ਨੇੜਿਓਂ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ‘ਤੇ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਘੱਟੋ-ਘੱਟ 4 ਮਾਮਲੇ ਦਰਜ ਹਨ। ਮੁਲਜ਼ਮ ਇਨ੍ਹਾਂ ਮਾਮਲਿਆਂ ਵਿੱਚ ਜ਼ਮਾਨਤ ’ਤੇ ਰਿਹਾਅ ਹੈ।ਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।























