ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ)-ਕੇਂਦਰੀ ਜਾਂਚ ਬਿਊਰੋ ਦੀ ਟੀਮ ਨੇ ਚੰਡੀਗੜ੍ਹ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਬਲਕਾਰ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹ ਮਨੀਮਾਜਰਾ ਥਾਣੇ ਵਿੱਚ ਤਾਇਨਾਤ ਸੀ। ਮਿਲੀ ਜਾਣਕਾਰੀ ਅਨੁਸਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਨੂੰ ਰਾਹਤ ਦੇਣ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਪੀੜਤ ਨੇ ਰਿਸ਼ਵਤ ਦੀ ਸੂਚਨਾ ਸੀਬੀਆਈ ਨੂੰ ਦਿੱਤੀ, ਜਿਸ ਤੋਂ ਬਾਅਦ ਜਾਲ ਵਿਛਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ।