ਸਭ ਦੀਆਂ ਨਜ਼ਰਾਂ ਟਿਕੀਆਂ ਅੱਜ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਤੇ
ਮੁੱਖ ਮੰਤਰੀ ਚੰਨੀ ਨੇ ਇੱਕ ਹੋਰ ਵੱਡੇ ਮਸਲੇ ਦਾ ਹੱਲ ਕਰਨ ਦਾ ਕੀਤਾ ਹੈ ਐਲਾਨ
ਬੈਠਕ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਪ੍ਰੈੱਸ ਕਾਨਫਰੰਸ ਕਰਕੇ ਖੁਦ ਦੇਣਗੇ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ
ਚੰਡੀਗਰ੍ਹ,9ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਪੰਜਾਬ ਵਜ਼ਾਰਤ ਦੀ ਇੱਕ ਅਹਿਮ ਬੈਠਕ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਚੰਨੀ ਨੇ ਪੰਜਾਬ ਵਾਸੀਆਂ ਦੇ ਇੱਕ ਹੋਰ ਵੱਡੇ ਫੈਸਲੇ ਦਾ ਇਤਿਹਾਸਕ ਹੱਲ ਕਰ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਚੰਨੀ ਨੇ ਅਜਿਹਾ ਹੀ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕਰ ਦਿੱਤਾ ਸੀ ਅਤੇ ਨਾਲ ਹੀ ਬਿਜਲੀ ਦੇ ਰੇਟਾਂ ਵਿੱਚ ਵੀ ਕਟੌਤੀ ਕਰ ਦਿੱਤੀ ਸੀ। ਅੱਜ ਹੋਣ ਵਾਲੀ ਮੀਟਿੰਗ ਵਿੱਚ ਵੀ ਅਜਿਹੇ ਹੀ ਲੋਕ ਹਿਤੈਸ਼ੀ ਕਿਸੇ ਵੱਡੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ। ਕੈਬਨਿਟ ਵੱਲੋਂ ਹਰ ਰੋਜ਼ ਧਰਨਾ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ਤੇ ਮੋਹਰ ਲਗਾਉਣ ਦੀਆਂ ਵੀ ਕਿਆਸਰਾਈਆਂ ਜੋਰਾਂ ਤੇ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਖੁਦ ਐਲਾਨ ਕਰਨਗੇ। ਜਿਸ ਤੇ ਪੰਜਾਬ ਵਾਸੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਹਨ।
9 ਨਵੰਬਰ ਸ਼ਾਮ 4 ਵਜੇ || ਇੱਕ ਹੋਰ ਵੱਡੇ ਮਸਲੇ ਦਾ ਹੱਲ
…
9th Nov, 4 pm pic.twitter.com/vuedMQEeCv— Charanjit Singh Channi (@CHARANJITCHANNI) November 9, 2021