ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੀ ਹੁਣ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਦਿੱਤੀ ਅਤੇ ਕਿਹਾ ਕਿ ਜੋ ਵੀ ਉਹਨਾਂ ਨੂੰ ਪਿਛਲੇ ਦਿਨੀਂ ਮਿਲਿਆ ਹੈ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾ ਲਵੇ। ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਹਨਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਤੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।






















