• Latest
  • Trending
ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜਃ ਡਾਃ ਸ ਪ ਸਿੰਘ

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜਃ ਡਾਃ ਸ ਪ ਸਿੰਘ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

39 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

46 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜਃ ਡਾਃ ਸ ਪ ਸਿੰਘ

January 8, 2023
in ਸਿਆਸੀ, ਖਬਰਾਂ, ਪੰਜਾਬ
ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜਃ ਡਾਃ ਸ ਪ ਸਿੰਘ

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਧਾਰਮਿਕ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜਃ ਡਾਃ ਸ ਪ ਸਿੰਘ

ਲੁਧਿਆਣਾਃ 8 ਜਨਵਰੀ(ਵਿਸ਼ਵ ਵਾਰਤਾ)- ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਰਿਸ਼ਤਿਆਂ ਨੂੰ ਸਹੀ ਪਾਸੇ ਮੋੜਨ ਲਈ ਸਮਾਜਿਕ, ਧਾਰਮਿਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜ ਕੇ ਸਰਬ ਸਾਂਝੀ ਵਿਉਂਤ ਬੱਧ ਮੁਹਿੰਮ ਦੀ ਲੋੜ ਹੈ ਤਾਂ ਜੋ ਸਮਾਜਿਕ ਮਾਹੌਲ ਵਿੱਚ ਸਾਂਝੇ ਜੀਵਨ ਵਿਹਾਰ ਦਾ ਨਿਜ਼ਾਮ ਉੱਸਰ ਸਕੇ। ਉਨ੍ਹਾਂ ਕਿਹਾ ਕਿ ਮਾਲਵਾ ਸਭਿਆਚਾਰਕ ਮੰਚ ਵੱਲੋਂ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਉਣ ਦਾ ਉਪਰਾਲਾ ਇਸੇ ਦਿਸ਼ਾ ਵਿੱਚ ਤੀਹ ਸਾਲ ਪਹਿਲਾਂ ਪੁੱਟਿਆ ਸਾਰਥਕ ਕਦਮ ਹੈ।
ਸੁਆਗਤੀ ਸ਼ਬਦ ਬੋਲਦਿਆਂ ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਲੇਖਕਾਂ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਸਮਾਜ ਸੁਣਦਾ ਹੋਣ ਕਾਰਨ ਹੀ ਅੱਜ ਦਾ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ ਗਿਆ ਹੈ ਜਿਸ ਵਿੱਚ ਸਮਾਜਿਕ ਰਿਸ਼ਤਿਆਂ ਵਿੱਚ ਆ ਰਹੇ ਨਿਘਾਰ ਦੀ ਪੁਣ ਛਾਣ ਕਰਕੇ ਦਿਸ਼ਾ ਨਿਰਦੇਸ਼ਨ ਦਾ ਰਾਹ ਲੱਭਿਆ ਜਾਵੇਗਾ। ਉਨ੍ਹਾਂ ਪੰਜਾਬੀ ਸਾਹਿੱਤ ਅਕਾਡਮੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਸ ਲੋਹੜੀ ਮੇਲੇ ਵਿੱਚ ਸੈਮੀਨਾਰ ਤੇ ਕਵੀ ਦਰਬਾਰ ਦਾ ਸਹਿਯੋਗ ਕੀਤਾ ਹੈ।
ਉਦਘਾਟਨੀ ਭਾਸ਼ਨ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਤੀਹ ਸਾਲ ਪਹਿਲਾਂ ਸਃ ਜਗਦੇਵ ਸਿੰਘ ਜੱਸੋਵਾਲ ਜੀ ਦੀ ਪ੍ਰੇਰਨਾ ਨਾਲ ਮੁੱਲਾਂਪੁਰ ਚ ਆਰੰਭ ਕੀਤਾ ਧੀਆਂ ਦਾ ਲੋਹੜੀ ਮੇਲਾ ਆਰੰਭ ਹੋਣਾ ਇਨਕਲਾਬੀ ਕਦਮ ਸੀ। ਅੱਜ ਇਹ ਮੇਲਾ ਜਵਾਨ ਅਵਸਥਾ ਵਿੱਚ ਪੁੱਜ ਕੇ ਵਿਚਾਰ ਚਰਚਾ ਰਾਹੀਂ ਸਮਾਜਿਕ ਤਬਦੀਲੀ ਦਾ ਮਾਹੌਲ ਉਸਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਦਾਰਥ ਦੀ ਦੌੜ ਨੇ ਰਿਸ਼ਤਾ ਨਾਤਾ ਪ੍ਰਬੰਧ ਵਿੱਚ ਤਰੇੜਾਂ ਹੀ ਨਹੀਂ ਪਾਈਆਂ ਸਗੋਂ ਤਹਿਸ ਨਹਿਸ ਕਰ ਦਿੱਤਾ ਹੈ।
ਉੱਘੇ ਲੋਕ ਗਾਇਕ ਪਾਲੀ ਦੇਤਵਾਲੀਆ ਨੇ ਆਪਣੇ ਗੀਤ ਕਦੇ ਧੀਆਂ ਨੂੰ ਵੀ ਕਿਹਾ ਕਰੋ ਜੀਉਣ ਜੋਗੀਆਂ ਗਾ ਕੇ ਸਮਾਗਮ ਦਾ ਆਰੰਭ ਕੀਤਾ।
ਲੁਧਿਆਣਾ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਨੇ ਕਿਹਾ ਕਿ ਧਰਮ ਈਮਾਨ ਆਪੋ ਆਪਣੇ ਥਾਂ ਤੋਂ ਥਿੜਕ ਗਿਆ ਹੈ, ਸਿੱਖਿਆ ਤੰਤਰ ਕੁਰਾਹੇ ਪੈ ਗਿਆ ਹੈ, ਅਸੀਂ ਸਰਕਾਰਾਂ ਤੋ ਟੇਕ ਵਧਾ ਲਈ ਹੈ ਪਰ ਆਪਣੀਆਂ ਲੱਤਾਂ ਤੇ ਸਮਾਜ ਭਾਰ ਨਹੀਂ ਪਾ ਰਿਹਾ। ਤੁਰਨ ਲਈ ਸਾਨੂੰ ਆਪਣੇ ਕਦਮ ਹੀ ਵਰਤਣੇ ਪੈਣਗੇ। ਔਰਤ ਹੀ ਐਰਤ ਦੀ ਦੁਸ਼ਮਣ ਇਸ ਕਰਕੇ ਹੈ ਕਿਉਂਕਿ ਮਰਦ ਪ੍ਰਧਾਨਗੀ ਕਾਰਨ ਸਮਾਜਿਕ ਮਾਹੌਲ ਅਸੁਰੱਖਿਅਤਾ ਵਾਲਾ ਬਣ ਗਿਆ ਹੈ। ਇਸ ਅਸਾਵੇਂਪਨ ਨੂੰ ਸਾਂਵਾਂ ਕਰਨ ਲਈ ਸਭ ਨੂੰ ਸਿਰ ਜੋੜਨ ਦੀ ਲੋੜ ਹੈ। ਜਿਵੇਂ ਨੀਮ ਹਕੀਮ ਤੋਂ ਜਾਨ ਨੂੰ ਖ਼ਤਰਾ ਹੈ ਉਵੇਂ ਹੀ ਧਰਮਾਂ ਦੀ ਘੱਟ ਤੇ ਗਲਤ ਜਾਣਕਾਰੀ ਵੀ ਘਾਤਕ ਹੈ।
ਪੰਜਾਬੀ ਫ਼ਿਲਮਾਂ ਦੀ ਉੱਘੀ ਕਲਾਕਾਰ ਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਗਿੱਧਾ ਕਲਾਕਾਰ ਸਰਬਜੀਤ ਕੌਰ ਮਾਂਗਟ ਨੇ ਕਿਹਾ ਕਿ ਔਰਤ ਨੂੰ ਆਪਣੀ ਸੁਤੰਤਰ ਹੋਂਦ ਉਸਾਰਨ ਲਈ ਖ਼ੁਦ ਵੀ ਸਮਰੱਥ ਹੋਣਾ ਪਵੇਗਾ ਅਤੇ ਇਹ ਮਾਹੌਲ ਦੇਣਾ ਮਾਪਿਆਂ ਤੇ ਭੈਣ ਭਰਾਵਾਂ ਦੀ ਜ਼ਿੰਮੇਵਾਰੀ ਹੈ।
ਪੰਜਾਬ ਦੇ ਡਿਪਟੀ ਡੀ ਪੀ ਆਈ ਡਾਃ ਅਸ਼ਵਨੀ ਭੱਲਾ ਤੇ ਸਾਬਕਾ ਮੰਤਰੀ ਪੰਜਾਬ ਸਃ ਮਲਕੀਤ ਸਿੰਘ ਦਾਖਾ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਏ। ਕੌਮੀ ਪੱਧਰ ਦੇ ਇਸ
ਸੈਮੀਨਾਰ ਦਾ ਸੰਚਾਲਨ ਉੱਘੇ ਲੇਖਕ ਡਾਃ ਨਿਰਮਲ ਸਿੰਘ ਜੌੜਾ ਪੀ ਏ ਯੂ ਲੁਧਿਆਣਾ ਨੇ ਕੀਤਾ।
ਕਵੀ ਦਰਬਾਰ ਵਿੱਚ ਡਾਃ ਗੁਰਇਕਬਾਲ ਸਿੰਘ,ਸੀ ਮਾਰਕੰਡਾ, ਪਾਲੀ ਦੇਤਵਾਲੀਆ, ਸਹਿਜਪ੍ਰੀਤ ਸਿੰਘ ਮਾਂਗਟ, ਜਸਬੀਰ ਢਿੱਲੋਂ ਦਾਵਰ (ਗੁਜਰਾਤ) ,ਪ੍ਰਭਜੋਤ ਸੋਹੀ,ਮਨਜਿੰਦਰ ਧਨੋਆ,ਰਾਜਦੀਪ ਤੂਰ,ਦਵਿੰਦਰ ਕੌਰ (ਕਲਕੱਤਾ)ਗੁਰਦਿਆਲ ਸ਼ੌਂਕੀ, ਤੇਜਿੰਦਰ ਮਾਰਕੰਡਾ,ਹਰਬੰਸ ਮਾਲਵਾ,ਹਰਸਿਮਰਤ ਕੌਰ,ਅਮਰਜੀਤ ਸ਼ੇਰਪੁਰੀ, ਜਸਪ੍ਰੀਤ ਕੌਰ ਫਲਕ, ਪਰਮਜੀਤ ਕੌਰ ਮਹਿਕ, ਮੇਘ ਸਿੰਘ ਰਕਬਾ ਕੋਲਕਾਤਾ, ਜਗਜੀਵਨ ਸਿੰਘ ਗਰੀਬ ਸ਼ਾਮਿਲ ਹੋਏ।
ਸਮਾਗਮ ਵਿੱਚ ਸਃ ਜਸਬੀਰ ਸਿੰਘ ਰਾਣਾ ਝਾਂਡੇ, ਜਸਵੰਤ ਸਿੰਘ ਛਾਪਾ,ਬਾਦਲ ਸਿੰਘ ਸਿੱਧੂ, ਗੁਰਮੀਤ ਕੌਰ, ਦੇਵਿੰਦਰ ਬਸੰਤ, ਰਿੰਪੀ ਜੌਹਰ, ਤਰਨਜੀਤ ਕੌਰ, ਸ਼ਿਵਾਲੀ, ਅਰਜੁਨ ਬਾਵਾ, ਡਾਃ ਗੁਲਜ਼ਾਰ ਸਿੰਘ ਪੰਧੇਰ, ਰਾਜਿੰਦਰ ਸਿੰਘ ਸੰਧੂ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 