ਚੰਡੀਗੜ੍ਹ 8 ਮਈ ( ਵਿਸ਼ਵ ਵਾਰਤਾ)-ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ ਬਿੱਲਾ ਦੇ ਸਤਿਕਾਰਯੋਗ ਪਿਤਾ ਸਮਾਜ ਸੇਵਕ ਸ੍ਰੀ ਯਾਦਵ ਰਾਏ ਸਾਰੰਗਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ । ਬਡਹੇੜੀ ਨੇ ਆਖਿਆ ਕਿ ਉਹ ਸ੍ਰੀ ਯਾਦਵ ਰਾਏ ਜੀ ਨੂੰ 1978 ਤੋਂ ਜਾਣਦੇ ਸਨ ਜਦੋਂ ਸਰਕਾਰੀ ਕਾਲਜ ਚੰਡੀਗੜ੍ਹ ਦੇ ਐੱਨ.ਐੱਸ.ਐੱਸ.ਦੇ ਵਲੰਟੀਅਰ ਹੁੰਦਿਆਂ ਸਾਰੰਗਪੁਰ ਵਿਖੇ ਕੈਂਪ ਵਿੱਚ ਹਿੱਸਾ ਲਿਆ ਸੀ ਅਤੇ ਦਸ ਦਿਨ ਪਿੰਡ ਵਿੱਚ ਰਹੇ।ਬਡਹੇੜੀ ਨੇ ਆਖਿਆ ਕਿ ਸ੍ਰੀ ਯਾਦਵ ਰਾਮ ਬਹੁਤ ਹੀ ਨਿੱਘੇ ਸੁਭਾਅ ਅਤੇ ਲੋਕਾਂ ਦੇ ਕੰਮ ਆਉਣ ਵਾਲ਼ੇ ਇੰਨਸਾਨ ਸਨ ਉਹਨਾਂ ਦਾ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ।ਉਹਨਾਂ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋਣ ਤੋਂ ਬਾਅਦ ਆਪਣਾ ਜੀਵਨ ਜ਼ਾਤੀ ਕੰਮਾਂ ਦੀ ਬਜਾਇ ਜਨਤਾ ਦੀ ਸੇਵਾ ਨੂੰ ਤਰਜੀਹ ਦਿੱਤੀ ।ਵਾਹਿਗੁਰੂ ਮਿਹਰ ਕਰੇ ਸ੍ਰੀ ਯਾਦਵ ਰਾਏ ਦੀ ਵਿਛੜੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















