
ਕਪੂਰਥਲਾ, 23 ਅਪ੍ਰੈਲ( ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਜੁਟੇ ਪੁਲਿਸ ਜਵਾਨਾਂ ਦੀ ਸੁਰੱਖਿਆ ਲਈ ਸਮਾਜ ਸੇਵੀ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਸ੍ਰੀ ਗੁਰਮੀਤ ਸਿੰਘ ਥਾਪਰ ਨੇ 100 ਪੀ. ਪੀ. ਈ ਕਿੱਟਾਂ ਅੱਜ ਐਸ. ਐਸ. ਪੀ ਕਪੂਰਥਲਾ ਸ੍ਰੀ ਸਤਿੰਦਰ ਸਿੰਘ ਨੂੰ ਸੌਂਪੀਆਂ। ਜ਼ਿਲ੍ਹਾ ਪੁਲਿਸ ਮੁਖੀ ਨੇ ਸ੍ਰੀ ਥਾਪਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਕਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਨਾਲ ਇਸ ਔਖੀ ਘੜੀ ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਫਰੰਟ ਲਾਈਨ ’ਤੇ ਲੜ ਰਹੇ ਪੁਲਿਸ ਵਿਭਾਗ ਦੇ ਯੋਧਿਆਂ ਦਾ ਮਨੋਬਲ ਵਧੇਗਾ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿੳੂ ਦੌਰਾਨ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ ਅਤੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਲਾਕਡਾੳੂਨ ਕੀਤਾ ਗਿਆ ਹੈ, ਇਸ ਲਈ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਖਾਤਿਰ ਪੁਲਿਸ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਪੁਲਿਸ ਜਵਾਨ ਉਨ੍ਹਾਂ ਦੇ ਬਚਾਅ ਲਈ ਹੀ ਆਪਣੇ ਘਰ-ਬਾਰ ਛੱਡ ਕੇ ਸੜਕਾਂ ’ਤੇ ਆਪਣੀ ਡਿੳੂਟੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਸ੍ਰੀ ਥਾਪਰ ਵੱਲੋਂ ਸਿਹਤ ਵਿਭਾਗ ਦੇ ਫਰੰਟ ਲਾਈਨ ਯੋਧਿਆਂ ਲਈ ਵੀ 300 ਪੀ. ਪੀ. ਈ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਹ ਭੁਲੱਥ ਹਲਕੇ ਵਿਚ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ, ਦਸਤਾਨੇ, ਮਾਸਕ, ਸੈਨੀਟਾਈਜ਼ਰ ਅਤੇ ਹੋਰ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾ ਚੁੱਕੇ ਹਨ। ਇਸ ਮੌਕੇ ਏ. ਐਸ. ਪੀ ਭੁਲੱਥ ਡਾ. ਸਿਮਰਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਸਰਪੰਚ ਸ. ਸਤਵਿੰਦਰ ਸਿੰਘ ਸ਼ੇਰਗਿੱਲ, ਸ. ਨੱਥਾ ਸਿੰਘ ਮੱਲੀ, ਸ. ਗੁਰਵਿੰਦਰ ਸਿੰਘ ਸੋਹੀ, ਸ. ਰਣਜੀਤ ਸਿੰਘ ਚੀਮਾ, ਸ. ਮਹਿੰਦਰ ਸਿੰਘ ਹਮੀਰਾ, ਸ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ ਕਾਦੂਪੁਰ, ਡਾ. ਗੁਰਮੇਜ ਸਿੰਘ ਭੱਟੀ, ਸਮਾਜ ਸੇਵੀ ਮਾਸਟਰ ਰਾਜਪਾਲ, ਸ੍ਰੀ ਰਵੀ ਥਾਪਰ, ਸ੍ਰੀ ਰਾਜੂ ਥਾਪਰ ਹਾਜ਼ਰ ਸਨ।
ਕੈਪਸ਼ਨ :
-ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨੂੰ ਪੀ. ਪੀ. ਈ ਕਿੱਟਾਂ ਸੌਂਪਦੇ ਹੋਏ ਚੇਅਰਮੈਨ ਸ੍ਰੀ ਗੁਰਮੀਤ ਸਿੰਘ ਥਾਪਰ।





















