ਸਮਾਣਾ ਵਿੱਚ ਵਾਪਰਿਆ ਭਿਆਨਕ ਹਾਦਸਾ, ਮਿੱਟੀ ਹੇਠਾਂ ਦੱਬਣ ਕਾਰਨ 2 ਮਜ਼ਦੂਰਾਂ ਦੀ ਮੌਤ
ਚੰਡੀਗੜ੍ਹ 10 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਮਾਣਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਸੀਵਰੇਜ ਦਾ ਕੰਮ ਚੱਲ ਰਿਹਾ ਸੀ ਜਿਸ ਦੌਰਾਨ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ ਮਜ਼ਦੂਰ ਹੇਠਾਂ ਦੱਬ ਗਏ। ਇਸ ਹਾਦਸੇ ਵਿੱਚ 2 ਮਜ਼ਦੂਰਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਤੋਂ ਇਲਾਵਾ ਇਕ 16 ਸਾਲਾਂ ਨੂੰ ਬਚਾ ਲਿਆ ਗਿਆ ਹੈ। ਇਹ ਹਾਦਸਾ ਇੱਥੋਂ ਦੀ ਨਾਮਧਾਰੀ ਕਲੋਨੀ ਵਿੱਚ ਵਾਪਰੀ ਹੈ।