
ਹਲਕੇ ਦੇ ਵਿਕਾਸ ਲਈ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ
15 ਅਗਸਤ ਨੂੰ ਹੋਵੇਗਾ ਮੀਰੇ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ
ਸੁਲਤਾਨਪੁਰ ਲੋਧੀ, 5 ਅਗਸਤ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਰਟ ਸਿਟੀ ਪ੍ਰਾਜੈਕਟ ਵਿਚ ਲਿਆਂਦੇ ਜਾਣ ਦੇ ਐਲਾਨ ਪਿੱਛੋਂ ਪੰਜਾਬ ਸਰਕਾਰ ਨੇ ਸਮਾਰਟ ਸਿਟੀ ਪ੍ਰਾਜੈਕਟ ਲਈ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ ਕਰ ਲਈ ਹੈ ਅਤੇ ਬਹੁਤ ਜਲਦ ਹੀ ਇਸ ਵੱਕਾਰੀ ਪ੍ਰਾਜੈਕਟ ਲਈ ਟੈਂਡਰ ਪ੍ਰਕਿ੍ਰਆ ਮੁਕੰਮਲ ਕਰ ਲਈ ਜਾਵੇਗੀ।
ਇਸ ਸਬੰਧੀ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਐਸ.ਡੀ.ਐਮ. ਡਾ. ਚਾਰੂਮਿਤਾ ਨਾਲ ਸਰਕਟ ਹਾਊਸ ਸੁਲਤਾਨਪੁਰ ਲੋਧੀ ਵਿਖੇ ਵਿਚਾਰ ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ, ਸਮਾਰਟ ਸਿਟੀ ਅਥਾਰਟੀ, ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਆਦਿ ਵਲੋਂ ਮੁੱਢਲੇ ਸਰਵੇ ਕਰਕੇ ਡੀ.ਪੀ.ਆਰ (ਵਿਸਥਾਰਤ ਪ੍ਰਾਜੈਕਟ ਰਿਪੋਰਟ) ਤਿਆਰ ਕਰ ਲਈ ਗਈ ਹੈ ਅਤੇ ਟੈਂਡਰ ਪ੍ਰਕਿ੍ਰਆ ਜਲਦ ਮੁਕੰਮਲ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵਿਕਸਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸਾਰੀ ਆਬਾਦੀ ਨੂੰ 100 ਫੀਸਦੀ ਸੀਵਰੇਜ਼, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਸਟਰੀਟ ਲਾਇਟਾਂ, ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਧਾਰਮਿਕ ਸੈਰ ਸਪਾਟਾ ਕੇਂਦਰ ਦੇ ਤੌਰ ’ਤੇ ਵਿਕਸਤ ਕਰਨਾ ਮੁੱਖ ਰੂਪ ਵਿਚ ਸ਼ਾਮਿਲ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਸਬੰਧਿਤ ਪੇਂਡੂ ਵਿਕਾਸ, ਸੀਵਰੇਜ਼ ਬੋਰਡ, ਜਲ ਸਪਲਾਈ, ਮੰਡੀ ਬੋਰਡ ਆਦਿ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨਾਂ ਇਹ ਵੀ ਦੱਸਿਆ ਕਿ ਪਿੰਡ ਮੀਰੇ ਵਿਖੇ 6 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਕੀਤੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ ਵੀ 15 ਅਗਸਤ ਨੂੰ ਸਵੇਰੇ 11.30 ਵਜੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਪੰਚਾਂ, ਪੰਚਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਚਾਰੂਮਿਤਾ ਨੇ ਸੁਲਤਾਨਪੁਰ ਹਲਕੇ ਵਿਚ ਚੱਲ ਰਹੇ ਵਿਕਾਸ ਕੰਮਾਂ ਤੇ ਉਨਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਕੈਪਸ਼ਨ- ਸੁਲਤਾਨਪੁਰ ਲੋਧੀ ਵਿਖੇ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ.ਡੀ.ਐਮ. ਡਾ. ਚਾਰੂਮਿਤਾ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ
ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...






















