ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਬਲਾਤਕਾਰ ਮਾਮਲੇ ਵਿਚ ਅੱਜ ਤਿੰਨਾਂ ਦੋਸ਼ੀਆਂ ਨੂੰ ਅਦਾਲਤ ਨੇ 3 ਦਿਨ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਬੀਤੇ ਦਿਨੀਂ ਆਟੋ ਸਵਾਰ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ| ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ|