‘ਆਪ’ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਅਜੇ ਤੱਕ ਕਿਤਾਬਾਂ ਨਾ ਦਿੱਤੇ ਜਾਣ ਦੀ ਨਿਖੇਧੀ
ਚੰਡੀਗੜ੍ਹ , 2 ਜੁਲਾਈ -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਜੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜੇ ਤੱਕ ਸਿਲੇਬਸ ਦੀਆਂ ਕਿਤਾਬਾਂ ਮੁਹੱਈਆ ਨਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕੈਪਟਨ ਸਰਕਾਰ ‘ਤੇ ਪ੍ਰਾਈਵੇਟ ਸਿੱਖਿਆ ਮਾਫ਼ੀਆ ਨਾਲ ਰਲੇ ਹੋਣ ਦਾ ਦੋਸ਼ ਲਗਾਇਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਏ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਉਪਰੰਤ ਸਕੂਲ ਫਿਰ ਤੋਂ ਸ਼ੁਰੂ ਹੋ ਗਏ ਹਨ, ਪਰੰਤੂ ਅਜੇ ਤੱਕ ਸਿਲੇਬਸ ਨਾਲ ਸੰਬੰਧਿਤ ਕਿਤਾਬਾਂ ਤੋਂ ਵਾਂਝੇ ਹਨ ਅਤੇ ਉਨ੍ਹਾਂ ਦੀ ਪੜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸਰਕਾਰੀ ਸਕੂਲਾਂ ‘ਚ ਕਈ-ਕਈ ਵਿਦਿਆਰਥੀ ਇੱਕ-ਇੱਕ ਕਿਤਾਬ ਤੋਂ ਪੜ੍ਹਨ ਲਈ ਮਜਬੂਰ ਹਨ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਕਰੀਬ ਪੌਣੇ ਦੋ ਕਰੋੜ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਮੁਹੱਈਆ ਨਾ ਕਰਨਾ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇੱਕ ਪਾਸੇ ਸਰਕਾਰੀ ਸਕੂਲਾਂ ਨੂੰ ਬਰਬਾਦ ਕਰਕੇ ਪ੍ਰਾਈਵੇਟ ਸਿੱਖਿਆ ਮਾਫ਼ੀਆ ਨੂੰ ਸਰਕਾਰੀ ਸ਼ਹਿ ‘ਤੇ ਤਕੜਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਆਮ ਸਾਧਾਰਨ ਗ਼ਰੀਬਾਂ ਅਤੇ ਦਲਿਤ ਵਰਗ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਖੇਤਰ ‘ਚ ਹਾਸ਼ੀਏ ‘ਤੇ ਧੱਕਣਾ ਹੈ ਤਾਂ ਕਿ ਤਬਕੇ ਦੀ ਅਗਲੀ ਪੀੜ੍ਹੀ ਚੰਗੀ ਸਿੱਖਿਆ ਲੈ ਕੇ ਇਨ੍ਹਾਂ ਸੱਤਾਧਾਰੀਆਂ ਦੀਆਂ ਔਲਾਦਾਂ ਲਈ ਚੁਣੌਤੀ ਨਾ ਬਣ ਸਕਣ ਅਤੇ ਇਨ੍ਹਾਂ ਦੀਆਂ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਹੋ ਕੇ ਵੰਗਾਰਨ ਨਾ ਲੱਗ ਜਾਣ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਪ੍ਰਤੀ ਵਾਰ-ਵਾਰ ਕੋਤਾਹੀ ਵਰਤ ਰਹੀ ਹੈ, ਪਿਛਲੀਆਂ ਸਰਦੀਆਂ ਦੀਆਂ ਵਰਦੀਆਂ ਇਨ੍ਹਾਂ ਗਰਮੀਆਂ ‘ਚ ਤਿਆਰ ਕਰਵਾਈਆਂ ਹਨ।
ਪ੍ਰਿੰਸੀਪਲ ਬੁੱਧਰਾਮ ਨੇ ਸਰਕਾਰ ਨੂੰ 2 ਹਫ਼ਤਿਆਂ ਦੀ ਮੁਹਲਤ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ 15 ਜੁਲਾਈ ਤੱਕ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮੁਹੱਈਆ ਕੀਤੀਆਂ ਤਾਂ ਆਮ ਆਦਮੀ ਪਾਰਟੀ ਸੜਕ ਤੋਂ ਲੈ ਕੇ ਸਦਨ ਤੱਕ ਸੰਘਰਸ਼ ਕਰੇਗੀ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...