ਸਰਕਾਰੀ ਹਦਾਇਤਾਂ ਦੇ ਮੁਤਾਬਿਕ ਹੀ ਘਰੋਂ ਬਾਹਰ ਨਿਕਲਿਆ ਜਾਵੇ : ਗਗਨਦੀਪ ਚਾਣਥੂ
ਹੁਸਿ਼ਆਰਪੁਰ, 22 ਅਪ੍ਰੈਲ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ)- ਕਰੋਨਾ ਦੇ ਕੇਸ ਦਿਨੋ-ਦਿਨ ਵੱਧ ਰਹੇ ਹਨ। ਕਰੋਨਾ ਤੋਂ ਬਚਣ ਲਈ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾ ਪ੍ਰਗਟਾਵਾ ਕਰਦੇ ਹੋਏ ਸੰਮਤੀ ਮੈਬਰ ਹਲਕਾ ਚੱਬੇਵਾਲ ਤੋ ਗਗਨਦੀਪ ਚਾਣਥੂ ਨੇ ਕਿਹਾ ਕਿ ਕੋਵਿਡ-19ਇੱਕ ਵਿਸ਼ਵ-ਵਿਆਪੀ ਮਹਾਂਮਾਰੀ ਹੈ। ਇਸ ਤੋਂ ਬਚਣ ਲਈ ਸਾਨੂੰ ਬਿਮਾਰੀ ਨਾਲ ਲੜਨ ਵਾਲੀ ਸਰੀਰਕ ਸ਼ਕਤੀ ਨੂੰ ਮਜ਼ਬੂਤ ਬਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੌਸ਼ਟਿਕ ਖਾਣਾ ਖਾਣ ਦੇ ਨਾਲ-ਨਾਲ ਸਰੀਰਕ ਕਸਰਤ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਭੀੜ ਵਾਲੇ ਸਥਾਨਾਂ ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਭਿਆਨਕ ਬਿਮਾਰੀ ਹੈ ਅਤੇ ਜਦੋਂ ਵੀ ਘਰ ਤੋਂ ਬਾਹਰ ਨਿਕਲੋ ਤੇ ਮਾਸਿਕ ਤੋਂ ਬਿਨਾਂ ਨਾ ਨਿਕਲੋ ਅਤੇ ਕਾਨੂੰਨ ਦੀਆਂ ਹਦਾਇਤਾਂ ਦੇ ਮੁਤਾਬਕ ਹੀ ਘਰੋਂ ਬਾਹਰ ਜਾਣਾ ਜ਼ਰੂਰੀ ਸਮਝੋ । ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਭਾਰੀ ਇਕੱਠ ਵਿੱਚ ਨਾ ਜਾਇਆ ਜਾਵੇ ਅਤੇ ਬਾਹਰ ਅੰਦਰ ਜਾਣ ਤੋਂ ਬਾਅਦ ਹੱਥਾਂ ਨੂੰ ਸਾਬਣ ਨਾਲ ਵਾਰ ਵਾਰ ਧੋਇਆ ਜਾਵੇ ।