ਸਰਕਾਰੀ ਜ਼ਮੀਨਾਂ ਤੋਂ ਕਬਜੇ ਛੁਡਵਾਉਣ ਨੂੰ ਲੈ ਕੇ ਕਿਸਾਨਾਂ ਅਤੇ ਪੰਚਾਇਤ ਮੰਤਰੀ ਵਿਚਾਲੇ ਹੋਈ ਮੀਟਿੰਗ
ਪੜ੍ਹੋ ਕਿਹੜੀਆਂ ਮੰਗਾਂ ਤੇ ਬਣੀ ਸਹਿਮਤੀ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਗਈ ਹੈ।ਇਹ ਮੀਟਿੰਗ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਨੂੰ ਲੈ ਕੇ ਕੀਤੀ ਗਈ ਹੈ। ਮੀਟਿੰਗ ਤੋਂ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈ ਹੈ। ਉਹਨਾਂ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਪਹਿਲਾਂ 30 ਮਈ ਤੱਕ ਕਬਜੇ ਛੱਡਣ ਦੀ ਚਿਤਾਵਨੀ ਦਿੱਤੀ ਸੀ ਜਿਸਨੂੰ ਹੁਣ ਵਧਾ ਕੇ 30 ਜੂਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਕਬਜੇ ਛੁਡਵਾਉਣ ਲਈ ਕਿਸਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੀ 6 ਜਾਂ 8 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ । ਇਸ ਦੇ ਨਾਲ ਹੀ ਕਬਜਾ ਛੁਡਵਾਉਣ ਤੋਂ ਪਹਿਲਾਂ 15 ਦਿਨਾਂ ਦਾ ਨੋਟਿਸ ਵੀ ਸਰਕਾਰ ਵੱਲੋਂ ਭੇਜਿਆ ਜਾਵੇਗਾ।