ਚੰਡੀਗੜ, 27 ਨਵੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਚੱਲ ਰਹੇ ਵਿਧਾਨ ਸਭਾ ਸਮਾਗਮ ਨੂੰ ਕਾਂਗਰਸ ਸਰਕਾਰ ਦੇ ਹੋਰ ਛੋਟਾ ਕਰਨ ਦੇ ਫੈਸਲੇ ਨੇ ਸਾਬਿਤ ਕਰ ਦਿੱਤਾ ਕਿ ਇਹ ਸਾਰੇ ਫਰੰਟਾਂ ਉਤੇ ਆਪਣੀਆਂ ਨਾਕਾਮੀਆਂ ਬਾਰੇ ਜੁਆਬ ਦੇਣ ਦੀ ਥਾਂ ਬਹਿਸ ਤੋਂ ਭੱਜ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਚੱਲ ਰਹੇ ਵਿਧਾਨ ਸਭਾ ਸਮਾਗਮ ਦਾ ਸਮਾਂ ਤਿੰਨ ਦਿਨਾਂ ਤੋਂ ਘਟਾ ਕੇ 2 ਦਿਨ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਪੀਕਰ ਨੂੰ ਇੱਕ ਮੈਮਰੰਡਮ ਦੇ ਕੇ ਹੰਗਾਮੀ ਮੁੱਦਿਆਂ ਉੱਤੇ ਚਰਚਾ ਕਰਨ ਲਈ ਸਰਦ ਰੁੱਤ ਸਮਾਗਮ ਨੂੰ ਵੱਡਾ ਕਰਨ ਦੀ ਮੰਗ ਕੀਤੀ ਸੀ। ਸਪੀਕਰ ਇਸ ਬਾਰੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ ਸੀ। ਪਰ ਇਸ ਦੀ ਥਾਂ ਅਸੰਬਲੀ ਦੀ ਬਿਜ਼ਨਸ ਸਲਾਹਕਾਰੀ ਕੌਂਸਲ, ਜਿਸ ਵਿਚ ਸਾਰੇ ਕਾਂਗਰਸੀ ਨਾਮਜ਼ਦ ਕੀਤੇ ਹੋਏ ਹਨ, ਨੇ ਸਮਾਗਮ ਦੀਆਂ ਬੈਠਕਾਂ ਦੀ ਗਿਣਤੀ ਤਿੰਨ ਤੋਂ ਵੀ ਘਟਾ ਕੇ ਦੋ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਅਕਾਲੀ ਦਲ ਵੱਲੋਂ ਪੇਸ਼ ਕੀਤੇ ਖੇਤੀ ਸੈਕਟਰ, ਅਮਨ ਅਤੇ ਕਾਨੂੰਨ ਦੀ ਬਦਹਾਲੀ, ਸਮਾਜ ਭਲਾਈ ਸਕੀਮਾਂ ਬੰਦ ਕਰਨਾ ਅਤੇ ਕਿਸਾਨਾਂ, ਨੌਜਵਾਨਾਂ ਅਤੇ ਬੇਰੁਜ਼ਗਾਰਾਂ ਨਾਲ ਕੀਤੇ ਅਧੂਰੇ ਵਾਅਦਿਆਂ ਸਮੇਤ ਲੋਕਾਂ ਦੇ ਕਿਸੇ ਵੀ ਮੁੱਦੇ ਉੱਤੇ ਵਿਚਾਰ ਚਰਚਾ ਨਹੀਂ ਕਰਨਾ ਚਾਹੁੰਦੀ।
ਇਹ ਕਹਿੰਦਿਆਂ ਕਿ ਅਜਿਹਾ ਲੋਕਤੰਤਰ-ਵਿਰੋਧੀ ਵਤੀਰਾ ਕਿਸੇ ਵੀ ਜ਼ਿੰਮੇਵਾਰ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮਾਗਮ ਨੂੰ ਛੋਟਾ ਕਰਨ ਦੇ ਮੁੱਦੇ ਉੱਤੇ ਅਕਾਲੀ-ਭਾਜਪਾ ਗਠਜੋੜ ਨਾਲ ਵਿਚਾਰ ਚਰਚਾ ਤਕ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਆਪ ਹੁਦਰੇ ਢੰਗ ਨਾਲ ਸਰਦ ਰੁੱਤ ਸਮਾਗਮ ਨੂੰ ਛੋਟਾ ਕਰਨ ਦਾ ਫੈਸਲਾ ਲੈਣ ਵਾਲੀ ਬਿਜ਼ਨਸ ਐਡਵਾਈਜ਼ਰੀ ਕੌਂਸਲ ਦੀ ਮੀਟਿੰਗ ਵਿਚ ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਨੂੰ ਮਹਿਜ਼ ਇੱਕ ਵਿਸੇਸ਼ ਇਨਵਾਈਟੀ ਵਜੋਂ ਬੁਲਾਇਆ ਗਿਆ ਸੀ।
ਸ. ਬਾਦਲ ਨੇ ਕਿਹਾ ਕਿ ਲੋਕਾਂ ਅਤੇ ਉਹਨਾਂ ਦੇ ਨੁੰਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਅਜਿਹੀਆਂ ਨੰਗੀਆਂ-ਚਿੱਟੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਕਾਲੀ ਦਲ ਇਸ ਸਮਾਗਮ ਵਿਚ ਲਗਾਤਾਰ ਸਰਕਾਰ ਦਾ ਪਰਦਾਫਾਸ਼ ਕਰੇਗਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਏਗਾ। ਉਹਨਾਂ ਕਿਹਾ ਕਿ ਅਸੀਂ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿਆਂਗੇ ਅਤੇ ਇਸ ਨੂੰ ਪੁੱਛਾਂਗੇ ਕਿ ਇਸ ਨੇ ਪੰਜਾਬੀਆਂ ਨਾਲ ਧੋਖਾ ਅਤੇ ਵਿਸਵਾਸ਼ਘਾਤ ਕਿਉਂ ਕੀਤਾ ਅਤੇ ਇਹ ਹਰ ਫਰੰਟ ਉੱਤੇ ਨਾਕਾਮ ਕਿਉਂ ਸਾਬਿਤ ਹੋਈ?
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...