ਕਿਸਾਨਾਂ ਅੰਦੋਲਨ ਨਾਲ ਜੁੜੀ ਵੱਡੀ ਖਬਰ
ਸਰਕਾਰ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਨਹੀਂ ਹੈ ਕੋਈ ਅੰਕੜਾ;ਮੁਆਵਜਾ ਦੇਣ ਦਾ ਕੋਈ ਅਧਾਰ ਹੀ ਨਹੀਂ-ਖੇਤੀ ਬਾੜੀ ਮੰਤਰੀ
ਵਿਰੋਧੀ ਪਾਰਟੀਆਂ ਨੇ ਕੀਤਾ ਸੰਸਦ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ) ਪਿਛਲੇ 7 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੋਈਆਂ ਕਿਸਾਨਾਂ ਦੀਆਂ ਮੌਤਾਂ ਤੇ ਦਿੱਤੇ ਜਾਣ ਵਾਲੇ ਮੁਆਵਜੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਖੇਤੀ ਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਕੋਲ ਕਿਸੇ ਵੀ ਮੌਤ ਦਾ ਕੋਈ ਅੰਕੜਾ ਨਹੀਂ ਹੈ,ਇਸ ਲਈ ਕਿਸੇ ਵੀ ਤਰ੍ਹਾਂ ਦਾ ਮੁਆਵਜਾ ਦੇਣ ਦੀ ਗੱਲ ਹੀ ਨਹੀਂ ਪੈਦਾ ਹੁੰਦੀ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਸਹਿਯੋਗੀ ਪਾਰਟੀ ਬਹੁਜਨ ਸਮਾਜ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।ਉਹਨਾਂ ਨੇ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਤਿੰਨੋ ਖੇਤੀ ਕਾਨੂੰਨ ਰੱਦ ਕਰ ਦੇਵੇ।