ਚੰਡੀਗੜ੍ਹ, 6 ਨਵੰਬਰ ( ਵਿਸ਼ਵ ਵਾਰਤਾ ) ਬੀ ਕੇ ਯੂ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ 1121 ਕਿਸਮ ਦੀ ਹੋ ਰਹੀ ਲੁੱਟ ਬਾਰੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਬਾਰੇ ਤੁਰੰਤ ਕਦਮ ਚੁੱਕੇ ਜਾਣ | ਉਹਨਾਂ ਕਿਹਾ ਕਿ ਸ਼ੁਰੂ ਵਿੱਚ ਝੋਨੇ ਦੀ ਫਸਲ ਦੀ ਕੀਮਤ ਅਤੇ ਚੁਕਾਈ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਈ ਪਰੰਤੂ ਜਿਵੇਂ ਹੀ ਬਾਸਮਤੀ 1121 ਮੰਡੀਆਂ ਵਿੱਚ ਆਉਣੀ ਸ਼ੁਰੂ ਹੋਈ ਤਾਂ ਇੱਕ ਵਾਰ ਫੇਰ ਪ੍ਰਾਈਵੇਟ ਵਪਾਰੀਆਂ ਦੇ ਮਾਫੀਏ ਨੇ ਕਿਸਾਨਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਘੱਟੋ ਘੱਟ ਮੁੱਲ ਤੋਂ ਵੀ ਤਿੰਨ – ਚਾਰ ਸੌ ਰੁਪਏ ਪ੍ਰਤੀ ਕਵਿੰਟਲ ਘਾਟੇ ਨਾਲ ਫਸਲ ਵੇਚਣ ਲਈ ਮਜਬੂਰ ਕੀਤਾ ਜਾਣ ਲੱਗ ਪਿਆ ਹੈ | ਸ਼ੁਰੂ ਵਿੱਚ ਲਗਦਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਡਰ ਨਾਲ ਅਜਿਹੇ ਮਾਫੀਏ ਨੂੰ ਨੱਥ ਪੈ ਗਈ ਹੈ ਪਰੰਤੂ ਇਸ ਵੇਲੇ ਕਿਸਾਨਾਂ ਦੀ ਲੁੱਟ ਕਰਨ ਵਾਲਾ ਮਾਫੀਆ ਫਿਰ ਤੋਂ ਪੂਰੀ ਤਰਾਂ ਸਰਗਰਮ ਹੋ ਚੁੱਕਾ ਹੈ | ਇਸ ਦੀ ਤਾਜ਼ਾ ਉਦਾਹਰਣ ਅਖਬਾਰਾਂ ਵਿੱਚ ਛਪੀਆਂ ਖਬਰਾਂ ਹਨ ਕਿ ਕਿਸ ਤਰਾਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ | ਇਸ ਤਰਾਂ ਲੱਗਦਾ ਹੈ ਕਿ ਪਿਛਲੀ ਸਰਕਾਰ ਦੀ ਤਰਾਂ ਇਸ ਸਰਕਾਰ ਨੂੰ ਵੀ ਅੰਦਰਖਾਤੇ ਇਸ ਮਾਫੀਏ ਨੇ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ ਸ. ਮਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦੇ ਕੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਤੁਰੰਤ ਬੰਦ ਕਰਵਾਏ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਮੁੱਲ ਮਿਲ ਸਕੇ | ਕਿਓਂਕਿ ਕਿਸਾਨ ਨੂੰ ਤਾਂ ਪਹਿਲਾਂ ਹੀ ਫਸਲ ਦਾ ਰੇਟ ਨਹੀਂ ਮਿਲ ਰਿਹਾ ਉਪਰੋਂ ਇਸ ਤਰਾਂ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾਂ ਰਹੀ ਹੈ ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
Punjab Government ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ •ਸਕੂਲ...