ਸਰਕਾਰ ਨਾਲ ਗੱਲ ਕਰਨੀ ਹੈ ਜਾਂ ਨਹੀਂ ? ਕਿਸਾਨ ਅੱਜ ਬੈਠਕ ਵਿੱਚ ਕਰਨਗੇ ਫੈਸਲਾ

ਚੰਡੀਗੜ੍ਹ, 22 ਦਸੰਬਰ(ਵਿਸ਼ਵ ਵਾਰਤਾ)- ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੇ ਵਿਚਕਾਰ ਹੁਣ ਤੱਕ 5 ਵਾਰ ਗੱਲਬਾਤ ਹੋ ਚੁੱਕੀ ਹੈ। ਜੋ ਹਰ ਵਾਰ ਬੇਨਤੀਜਾ ਰਹੀ ਹੈ। ਪੰਜਵੇਂ ਦੌਰ ਦੀ ਗੱਲਬਾਤ ਤੋਂ ਬਾਅਦ 9 ਦਸੰਬਰ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਕਿਉਂਕਿ ਕਿਸਾਨ ਯੂਨੀਅਨਾਂ ਨੇ ਕੇਂਦਰ ਦੇ ਸੋਧ ਪ੍ਰਸਤਾਵ ਨੂੰ ਮੰਨਣ ਤੋਂ ਇੰਨਕਾਰ ਕਰ ਦਿੱਤਾ ਸੀ।
ਭਾਰਤੀ ਕਿਸਾਨ ਯੂਨੀਅਨ (ਟਿਕੈਤ ਗੁਟ) ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਸਰਕਾਰ ਨੂੰ ਸਮਰਥਨ ਦੇਣ ਵਾਲੇ ਕਿਸਾਨ ਸੰਗਠਨਾਂ ਨਾਲ ਮੁਲਾਕਾਤ ਕਰਨਗੇ ਅਤੇ ਉਹਨਾਂ ਤੋਂ ਇਹ ਜਾਣਨਗੇ ਕਿ ਉਹਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਵਿੱਚ ਕਿ ਫਾਇਦਾ ਨਜ਼ਰ ਆ ਰਿਹਾ ਹੈ ਤੇ ਨਾਲ ਹੀ ਇਹ ਵੀ ਪੁੱਛਣਗੇ ਕਿ ਉਹ ਆਪਣੀ ਫਸਲ ਨੂੰ ਵੇਚਣ ਲਈ ਕਿਹੜੀ ਟੈਕਨਾਲੌਜੀ ਦਾ ਇਸਤੇਮਾਲ ਕਰ ਰਹੇ ਹਨ।






















