
ਹੁਸ਼ਿਆਰਪੁਰ 16 ਮਈ (ਤਰਸੇਮ ਦੀਵਾਨਾ )ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਇਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਦੇਸ਼ ਅੰਦਰ ਛੋਟਾ ਕਿਸਾਨ ,ਖੇਤ ਮਜ਼ਦੂਰ, ਦਿਹਾੜੀਦਾਰ, ਰਿਕਸ਼ੇ ਵਾਲਾ, ਆਟੋ ਵਾਲਾ, ਰੇਹੜੀ ਵਾਲਾ, ਮਧਿਅਮ ਵਰਗ ਅਤੇ ਮਧਿਅਮ ਵਪਾਰੀ ਵਰਗ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਕਾਰਨ ਦੇਸ਼ ਅੰਦਰ ਲਾਕਡਾਓੁਨ ਹੋਏ ਨੂੰ ਲੱਗਭੱਗ ਪੰਜਾਹ ਦਿਨ ਬੀਤ ਚੁੱਕੇ ਹਨ ਲੋਕ ਬਹੁਤ ਹੀ ਮੁਸ਼ਕਿਲ ਨਾਲ ਆਪਣੇ ਘਰਾਂ ਅੰਦਰ ਰਹਿ ਕੇ ਗੁਜ਼ਾਰਾ ਕਰ ਰਹੇ ਹਨ ! ਲੋਕਾਂ ਦੀਆਂ ਜੇਬਾਂ ਵਿੱਚ ਪੈਸਾ ਤੱਕ ਨਹੀਂ ਰਿਹਾ ਅਤੇ ਲੋਕ ਬਹੁਤ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ ! ਅੱਜ ਤੱਕ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਰਾਸ਼ਨ ਅਤੇ ਹੋਰ ਸਹੂਲਤਾਂ ਪਹੁੰਚਾ ਸਕੀ ਅੱਜ ਲੋਕ ਸਰਕਾਰ ਖਿਲਾਫ ਸੜਕਾਂ ਤੇ ਆਉਣ ਲਈ ਮਜਬੂਰ ਹੋ ਰਹੇ ਹਨ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ ਘੱਟ ਦਸ ਦਸ ਹਜ਼ਾਰ ਰੁਪਏ ਪਾਏ ਜਾਣ ਤਾਂ ਜੋ ਗ਼ਰੀਬ ਵਰਗ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰ ਸਕੇ ਅਤੇ ਨਾਲ ਕੀ ਉਨ੍ਹਾਂ ਨੇ ਮੰਗ ਕੀਤੀ ਕਿ ਪਾਣੀ ਅਤੇ ਬਿਜਲੀ ਦਾ ਤਿੰਨ ਮਹੀਨਿਆਂ ਦਾ ਬਿੱਲ ਮੁਕੰਮਲ ਤੌਰ ਤੇ ਮੁਆਫ਼ ਕੀਤਾ ਜਾਵੇ ਕਿਉਂਕਿ ਲੋਕ ਆਰਥਿਕ ਤੰਗੀ ਦੇ ਦੌਰ ਵਿਚ ਗੁਜਰ ਰਹੇ ਹਨ ! ਸ੍ਰੀ ਖੋਸਲਾ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪੁਚਾਉਣ ਲਈ ਵੀ ਸਰਕਾਰ ਨੂੰ ਅਹਿਮ ਕਦਮ ਉਠਾਉਣੇ ਚਾਹੀਦੇ ਹਨ ਤਾਂ ਜੋ ਲੋਕ ਆਪਣੇ ਆਪਣੇ ਘਰਾਂ ਤੱਕ ਸਹੀ ਸਲਾਮਤ ਪਹੁੰਚ ਸਕਣ !