
ਹਲਕਾ ਅੰਮ੍ਰਿਤਸਰ ਕੇਂਦਰੀ ਲਈ ਤਿੰਨ ਟਰੱਕ ਰਾਸ਼ਨ ਦੇ ਹੋਰ ਭੇਜੇ
ਅੰਮ੍ਰਿਤਸਰ, 16 ਮਈ( ਵਿਸ਼ਵ ਵਾਰਤਾ )-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਅੰਦਰ ਲਗਾਇਆ ਗਿਆ ਕਰਫਿਊ ਫਿਲਹਾਲ ਜਾਰੀ ਹੈ, ਪਰ ਆਮ ਲੋਕਾਂ ਦੀਆਂ ਲੋੜਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ, ਤਾਂ ਕਿ ਜਿੱਥੇ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕੰਮ ਕਰਨ ਦੀ ਅਗਿਆ ਮਿਲ ਸਕੇ, ਉਥੇ ਲੋਕ ਆਪਣੀਆਂ ਜ਼ਰੂਰਤਾਂ ਦੀ ਪੂਰਤੀ ਲਈ ਖਰੀਦਦਾਰੀ ਕਰ ਸਕਣ, ਪਰ ਲੋਕਾਂ ਨੂੰ ਇਸ ਖੁੱਲ ਦਾ ਨਾਜਾਇਜ਼ ਲਾਭ ਨਾ ਲੈ ਕੇ ਇਸ ਨੂੰ ਸਾਵਧਾਨੀ ਨਾਲ ਆਪਣੇ ਕੰਮ ਲਈ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ, ਤਾਂ ਕਿ ਵਾਇਰਸ ਤੋਂ ਬਚਿਆ ਰਹਿ ਸਕੀਏ।
ਉਨਾਂ ਦੱਸਿਆ ਕਿ ਇਨ•ਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਦਾ ਸਮਾਂ ਜੋ ਕਿਪਹਿਲਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੱਖਿਆ ਗਿਆ ਸੀ ਨੂੰ ਬਦਲਦਿਆਂ ਇਹ ਸਮਾਂ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ, ਪਰ ਲੋਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਮਾਸਕ ਜ਼ਰੂਰ ਪਾਉ, ਹੱਥਾਂ ਦੀ ਸਫਾਈ ਰੱਖੋ ਅਤੇ ਆਪਸੀ ਦੂਰੀ ਬਣਾਈ ਰੱਖੋ। ਉਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਉਤੇ ਹੱਥਾਂ ਦੀ ਸਫਾਈ ਲਈ ਪ੍ਰਬੰਧ ਜ਼ਰੂਰ ਕਰਨ, ਤਾਂ ਕਿ ਗਾਹਕ ਤੇ ਕੰਮ ਕਰਨ ਵਾਲੇ ਕਰਮਚਾਰੀ ਵਾਇਰਸ ਤੋਂ ਬਚੇ ਰਹਿਣ। ਸ੍ਰੀ ਸੋਨੀ ਨੇ ਅੱਜ ਆਪਣੇ ਹਲਕੇ ਅੰਮ੍ਰਿਤਸਰ ਕੇਂਦਰੀ ਦੇ 600 ਪਰਿਵਾਰਾਂ ਲਈ 3 ਟਰੱਕ ਸੁੱਕੇ ਰਾਸ਼ਨ ਦੇ ਤੋਰੇ ਅਤੇ ਇਲਾਕੇ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਨਾਉਣ ਕਿ ਕੋਈ ਵੀ ਘਰ ਰੋਟੀ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਕਿਸੇ ਚੀਜ਼ ਦੀ ਕੋਈ ਘਾਟ ਨਹੀਂ ਹੈ, ਲੋੜ ਹੈ ਸਿਰਫ ਲੋੜਵੰਦਾਂ ਤੱਕ ਪਹੁੰਚ ਕਰਨ ਦੀ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸ੍ਰੀ ਰਾਘਵ ਸੋਨੀ, ਸ੍ਰੀ ਸ਼ਾਮ ਸੋਨੀ, ਸ੍ਰੀ ਅਸ਼ਵਨੀ ਕੁਮਾਰ ਪੱਪੂ ਅਤੇ ਹੋਰ ਪਤਵੰਤੇ ਹਾਜ਼ਰ ਸਨ।






















