ਸਰਕਾਰ ਵੱਲੋਂ ਸੁਰੱਖਿਆ ਵਾਪਸੀ ਤੋਂ ਬਾਅਦ ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਤੈਨਾਤ ਕੀਤੇ 4 ਹਥਿਆਰਬੰਦ ਸਿੰਘ
ਚੰਡੀਗੜ੍ਹ,28 ਮਈ(ਵਿਸ਼ਵ ਵਾਰਤਾ )- ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਨਹੀਂ ਚਾਹੀਦੀ । ਇਸ ਦੇ ਨਾਲ ਹੀ ਉਹਨਾਂ ਨੇ ਸਰਕਾਰ ਵੱਲੋਂ ਸੁਰੱਖਿਆ ਦੀ ਮੁੜ ਬਹਾਲੀ ਤੋਂ ਵੀ ਮਨ੍ਹਾ ਕਰ ਦਿੱਤਾ ਹੀ। ਇਸ ਵਿਚਾਲੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਕਿਹਾ ਹੈ ਕਿ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਚਾਰ ਹਥਿਆਰਬੰਦ ਸਿੰਘਾਂ ਦੀ ਤੈਨਾਤੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਨੂੰ ਦਿੱਤੀ ਗਈ ਸੁਰੱਖਿਆ, ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ: ਮੀਤ ਸਕੱਤਰ ਸ. ਤਜਿੰਦਰ ਸਿੰਘ ਪੱਡਾ #SGPC #SriAkalTakhtSahib #Jathedar #ਸ੍ਰੀਅਕਾਲਤਖ਼ਤਸਾਹਿਬ #ਜਥੇਦਾਰ #ਸ਼੍ਰੋਮਣੀਕਮੇਟੀ pic.twitter.com/JRTLNzBg5M
— Shiromani Gurdwara Parbandhak Committee (@SGPCAmritsar) May 28, 2022
ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਸ ਕਰ ਦਿੱਤੀ ਹੈ।
Jathedar of Takht Sri Kesgarh Sahib Giani Raghbir Singh also sent back @PunjabGovtIndia security.#Sikhs #Jathedar #TakhtSriKesgarhSahib #SriAnandpurSahib #ਜਥੇਦਾਰ #ਤਖ਼ਤਸ੍ਰੀਕੇਸਗੜ੍ਹਸਾਹਿਬ #ਸ੍ਰੀਅਨੰਦਪੁਰਸਾਹਿਬ pic.twitter.com/IbW16pmpFh
— Shiromani Gurdwara Parbandhak Committee (@SGPCAmritsar) May 28, 2022