• Latest
  • Trending
ਸਰਦਾਰ ਬਾਦਲ ਥਾਣੇ ਡੱਕੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਚੰਡੀਗੜ੍ਹ ਪੁਲਿਸ ਸਟੇਸ਼ਨ ਪੁੱਜੇ

ਸਰਦਾਰ ਬਾਦਲ ਥਾਣੇ ਡੱਕੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਚੰਡੀਗੜ੍ਹ ਪੁਲਿਸ ਸਟੇਸ਼ਨ ਪੁੱਜੇ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

37 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

49 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

49 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਦਾਰ ਬਾਦਲ ਥਾਣੇ ਡੱਕੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਚੰਡੀਗੜ੍ਹ ਪੁਲਿਸ ਸਟੇਸ਼ਨ ਪੁੱਜੇ

March 7, 2020
in ਪੰਜਾਬ
ਸਰਦਾਰ ਬਾਦਲ ਥਾਣੇ ਡੱਕੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਚੰਡੀਗੜ੍ਹ ਪੁਲਿਸ ਸਟੇਸ਼ਨ ਪੁੱਜੇ

ਚੰਡੀਗੜ੍ਹ/28 ਫਰਵਰੀ: ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਤੋਂ ਜਬਰਦਸਤੀ ਚੁੱਕ ਕੇ ਅਤੇ ਮਾਰ ਕੁੱਟ ਕਰਕੇ ਥਾਣੇ ਡੱਕੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਸੈਕਟਰ 3 ਦੇ ਪੁਲਿਸ ਸਟੇਸ਼ਨ ਪੁੱਜੇ।
ਇਸ ਘਿਨੌਣੀ ਕਾਰਵਾਈ ਉੱਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ‘ਲੋਕਤੰਤਰ ਦਾ ਕਤਲ’ ਕਰਾਰ ਦਿੱਤਾ। ਉਹਨਾਂ ਕਿਹਾ ਕਿ ਸਿਰਫ ਜਗੀਰਦਾਰੀ ਨਿਜ਼ਾਮ ਅੰਦਰ ਹੀ ਹਾਕਮ ਆਪਣੀ ਪਰਜਾ ਨਾਲ ਅਜਿਹਾ ਸਲੂਕ ਕਰਦੇ ਸਨ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਅਜਿਹੀ ਘਟਨਾ ਕਦੇ ਵੀ ਨਹੀਂ ਵਾਪਰੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਸਾਰੇ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰ ਵਿੱਤ ਮੰਤਰੀ ਨੂੰ ਨਿੱਜੀ ਤੌਰ ਤੇ ਮਿਲਣਾ ਚਾਹੁੰਦੇ ਸਨ ਤਾਂ ਕਿ ਉਹ ਉਸ ਨੂੰ ਬੇਨਤੀ ਕਰ ਸਕਣ ਕਿ ਉਹ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ ਦੀ ਕਾਂਗਰਸ ਸਰਕਾਰ ਦੀ ਪ੍ਰਤੀਬੱਧਤਾ ਨੂੰ ਸੂਬੇ ਦੇ ਬਜਟ ਵਿਚ ਸ਼ਾਮਿਲ ਕਰ ਲੈਣ। ਵਿੱਤ ਮੰਤਰੀ ਬਾਹਰ ਆ ਕੇ ਉੁਹਨਾਂ ਦੀ ਮੰਗ ਸੁਣ ਸਕਦਾ ਸੀ। ਪਰ ਅਜਿਹਾ ਕਰਨ ਦੇ ਬਜਾਇ ਉਸ ਨੇ ਪੀੜਤਾਂ ਨਾਲ ਨਜਿੱਠਣ ਲਈ ਪੁਲਿਸ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ।
ਚੰਡੀਗੜ੍ਹ ਪੁਲਿਸ ਵੱਲੋਂ ਪੀੜਤ ਪਰਿਵਾਰਾਂ ਜਿਹਨਾਂ ਵਿਚ ਅਪਾਹਜ, ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ ਅਤੇ ਉਹਨਾਂ ਦਾ ਸਾਥ ਦੇ ਰਹੇ ਅਕਾਲੀ ਵਿਧਾਇਕਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਸਾਰੇ ਅਸੂਲਾਂ ਦੇ ਖ਼ਿਲਾਫ ਸੀ ਅਤੇ ਪਹਿਲਾਂ ਕਦੇ ਨਹੀਂ ਸੀ ਹੋਈ। ਉਹਨਾਂ ਨੇ ਅਕਾਲੀ ਵਿਧਾਇਕਾਂ ਨਾਲ ਕੀਤੀ ਧੱਕਾਮੁੱਕੀ, ਖਿੱਚਧੂਹ ਅਤੇ ਬਦਸਲੂਕੀ ਦੀ ਵੀ ਸਖ਼ਤ ਨਿਖੇਧੀ ਕੀਤੀ।
ਸਾਬਕਾ ਮੁੱਖ ਮੰਤਰੀ ਨੇ ਕਿਸਾਨ ਖੁਦਕੁæਸ਼ੀ ਪੀੜਤ ਪਰਿਵਾਰਾਂ ਦਾ ਸਾਥ ਦੇਣ ਵਾਲੇ ਅਕਾਲੀ ਵਿਧਾਇਕਾਂ ਖ਼ਿæਲਾਫ ਇੱਕ ਵਿਸ਼ੇਸ਼ ਅਧਿਕਾਰ ਮਤਾ ਲਿਆਉਣ ਲਈ ਕਾਂਗਰਸ ਸਰਕਾਰ ਨੂੰ ਸਖ਼ਤ ਫਟਕਾਰ ਲਾਈ। ਉਹਨਾਂ ਕਿਹਾ ਕਿ ਅਕਾਲੀ ਵਿਧਾਇਕ ਸਿਰਫ ਪੀੜਤ ਪਰਿਵਾਰਾਂ ਦੀ ਮੱਦਦ ਕਰ ਰਹੇ ਸਨ ਅਤੇ ਉਹਨਾਂ ਨੇ ਇੱਕ ਜਨਤਕ ਮੁੱਦਾ ਉਠਾਇਆ ਸੀ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਅਕਾਲੀ ਦਲ ਨੂੰ ਇਨਸਾਫ ਦੀ ਲੜਾਈ ਲੜਣ ਤੋਂ ਨਹੀਂ ਰੋਕ ਸਕਦੀਆਂ। ਗਰੀਬਾਂ, ਦੱਬੇ ਕੁਚਲਿਆਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਲੜਣ ਦਾ ਅਕਾਲੀ ਦਲ ਦਾ ਲੰਬਾ ਇਤਿਹਾਸ ਹੈ। ਇਸ ਵਿਸ਼ੇਸ਼ ਅਧਿਕਾਰ ਮਤੇ ਦਾ ਸਮਰਥਨ ਕਰਨ ਲਈ ਉਹਨਾਂ ਨੇ ਆਮ ਆਦਮੀ ਪਾਰਟੀ ਦੀ ਵੀ ਨਿਖੇਧੀ ਕੀਤੀ। ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਸਾਬਿਤ ਹੋ ਗਿਆ ਹੈ ਕਿ ਆਪ ਨਾ ਸਿਰਫ ਕਾਂਗਰਸ ਪਾਰਟੀ ਦੀ ਬੀ ਟੀਮ ਹੈ, ਸਗੋਂ ਅੰਦਰੋਂ-ਬਾਹਰੋਂ ਪੂਰੀ ਤਰ੍ਹਾਂ ਹੀ ਕਾਂਗਰਸ ਨਾਲ ਇੱਕਮਿੱਕ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਇ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਜਿਵੇਂ ਮੁਕੰਮਲ ਕਿਸਾਨ ਕਰਜ਼ਾ ਮੁਆਫੀ, ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ, ਘਰ ਘਰ ਨੌਕਰੀ ਅਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਵਧਾਉਣਾ ਆਦਿ ਪੂਰੇ ਕਰਨੇ ਚਾਹੀਦੇ ਹਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
3 days ago
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 