ਸਰਪੰਚ ਵੱਲੋਂ ਕਰੋੜਾਂ ਰੁਪਏ ਗਬਨ ਕਰਨ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਵੀ ਸ਼ੱਕ ਦੇ ਘੇਰੇ ‘ਚ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)- ਵਿਜੀਲੈਂਸ ਵਿਭਾਗ ਨੇ ਬੀਤੇ ਕੱਲ੍ਹ ਇੱਕ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਦੇ ਪਿੰਡ ਆਕੜੀ ਦੀ ਸਰਪੰਚ ਨੂੰ ਗ੍ਰਿਫਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਸਰਪੰਚ ਹਰਜੀਤ ਕੌਰ ਨੂੰ ਪੰਚਾਇਤੀ ਜ਼ਮੀਨ ਲਈ ਜਾਰੀ ਹੋਏ ਫੰਡਾਂ ਵਿੱਚ ਹੇਰਾ ਫੇਰੀ ਕਰਨ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਸਰਪੰਚ ਤੇ 12 ਕਰੋੜ ਰੁਪਏ ਦੇ ਗਬਨ ਦਾ ਇਲਜ਼ਾਮ ਹੈ। ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ।