• Latest
  • Trending
ਸਰਬ ਪਾਰਟੀ ਬੈਠਕ ‘ਚ ਗ਼ਰਜ਼ੀ ‘ਆਪ’, ਕਿਹਾ ਪੰਜਾਬ ਦੇ ਹੋਰ ਟੁਕੜੇ ਨਾ ਕਰੇ ਕੇਂਦਰ

ਸਰਬ ਪਾਰਟੀ ਬੈਠਕ ‘ਚ ਗ਼ਰਜ਼ੀ ‘ਆਪ’, ਕਿਹਾ ਪੰਜਾਬ ਦੇ ਹੋਰ ਟੁਕੜੇ ਨਾ ਕਰੇ ਕੇਂਦਰ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

48 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਬ ਪਾਰਟੀ ਬੈਠਕ ‘ਚ ਗ਼ਰਜ਼ੀ ‘ਆਪ’, ਕਿਹਾ ਪੰਜਾਬ ਦੇ ਹੋਰ ਟੁਕੜੇ ਨਾ ਕਰੇ ਕੇਂਦਰ

October 25, 2021
in ਸਿਆਸੀ, ਖਬਰਾਂ, ਪੰਜਾਬ
ਸਰਬ ਪਾਰਟੀ ਬੈਠਕ ‘ਚ ਗ਼ਰਜ਼ੀ ‘ਆਪ’, ਕਿਹਾ ਪੰਜਾਬ ਦੇ ਹੋਰ ਟੁਕੜੇ ਨਾ ਕਰੇ ਕੇਂਦਰ

ਸਰਬ ਪਾਰਟੀ ਬੈਠਕ ‘ਚ ਗ਼ਰਜ਼ੀ ‘ਆਪ’, ਕਿਹਾ ਪੰਜਾਬ ਦੇ ਹੋਰ ਟੁਕੜੇ ਨਾ ਕਰੇ ਕੇਂਦਰ

ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਰੱਦ ਕੀਤੇ ਜਾਣ ਬੀ.ਐਸ.ਐਫ ਅਤੇ ਕਾਲੇ ਖੇਤੀ ਕਾਨੂੰਨ: ਹਰਪਾਲ ਸਿੰਘ ਚੀਮਾ

ਬੀ.ਐਸ.ਐਫ ਮਾਮਲੇ ਵਿਰੁੱਧ ਸੁਪਰੀਮ ਕੋਰਟ ‘ਚ ਦਿੱਤੀ ਜਾਵੇ ਚੁਣੌਤੀ: ਅਮਨ ਅਰੋੜਾ

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਨੀ ਸਰਕਾਰ ‘ਤੇ ਦੋਸ਼ ਲਾਇਆ, ”ਕਾਂਗਰਸ ਦੀ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਸਰਕਾਰ ਕੋਲ ਗਹਿਣੇ ਰੱਖ ਦਿੱਤਾ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਕੇਂਦਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਬੀ.ਐਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰਕੇ ਅੱਧਾ ਪੰਜਾਬ ਕੇਂਦਰ ਨੇ ਆਪਣੇ ਹਵਾਲੇ ਕਰ ਲਿਆ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਅਤੇ ਕਮਜ਼ੋਰੀਆਂ ਕਰਕੇ 50 ਫ਼ੀਸਦੀ ਪੰਜਾਬ ‘ਤੇ ਭਾਜਪਾ ਦਾ ਕਬਜ਼ਾ ਕਰਵਾ ਦਿੱਤਾ ਗਿਆ।” ਭਗਵੰਤ ਮਾਨ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ‘ਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਵੀ ਹਾਜ਼ਰ ਸਨ।
ਸੰਸਦ ਮੈਂਬਰ ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ਨੂੰ ਸੰਬੋਧਨ ਹੁੰਦਿਆਂ ਕਿਹਾ,”ਐਨ.ਆਈ.ਏ. ਐਕਟ ਅਤੇ ਬੀ.ਐਸ.ਐਫ. ਐਕਟ 139 ਦੇ ਸਬ ਸੈਕਸ਼ਨ ਦੀ ਕਲਾਜ 2 ਦੇ ਤਹਿਤ ਤਤਕਾਲੀ ਮਨਮੋਹਨ ਸਿੰਘ ਸਰਕਾਰ ਵੇਲੇ ਉਦੋਂ ਦੇ ਗ੍ਰਹਿ ਮੰਤਰੀ ਪੀ. ਚਿਦੰਬਰਮ ਲੈ ਕੇ ਆਏ ਸਨ। ਕਾਂਗਰਸ ਹੁਣ ਕਿਸ ਮੂੰਹ ਨਾਲ ਇਸ ਦਾ ਵਿਰੋਧ ਕਰ ਰਹੀ ਹੈ। ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇਹ ਐਕਟ ਬਣਾਏ ਗਏ ਸਨ ਤਾਂ ਉਸ ਸਮੇਂ ਪੰਜਾਬ ਵਿੱਚ ਅਕਾਲੀ ਦਲ ਬਾਦਲ -ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਸੀ, ਪਰ ਬਾਦਲਾਂ ਦੀ ਸਰਕਾਰ ਨੇ ਇਨ੍ਹਾਂ ਐਕਟਾਂ ਦਾ ਕੋਈ ਵਿਰੋਧ ਨਹੀਂ ਕੀਤਾ ਸੀ। ਇਸ ਬਾਬਤ ਕੇਂਦਰ ਵੱਲੋਂ ਜਾਰੀ 5 ਯਾਦ ਪੱਤਰਾਂ ਦਾ ਕੋਈ ਜਵਾਬ ਤੱਕ ਦੇਣਾ ਜ਼ਰੂਰੀ ਨਹੀਂ ਸਮਝਿਆ, ਪ੍ਰੰਤੂ ਅੱਜ ਵਿਰੋਧ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ।” ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਿਆ ਕਿ ਉਨ੍ਹਾਂ ਦੀ ਕੀ ਮਜਬੂਰੀ ਸੀ ਜੋ ਤੁਸੀਂ ਪੰਜਾਬ ਨੂੰ ਕੇਂਦਰ ਕੋਲ ਗਹਿਣੇ ਕਰ ਰੱਖ ਆਏ ਹੋ? ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰੋ ਕਿ ਕੀ ਡੀਲ ਹੋਈ ਹੈ? ਕਿਹੜੀ ਫਾਈਲ ਦਿਖਾ ਕੇ ਕੇਂਦਰ ਨੇ ਤੁਹਾਡੀ ਬਾਂਹ ਮਰੋੜੀ ਲਈ? ਇਸੇ ਤਰ੍ਹਾਂ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਰਿਵਾਰ ਦੇ ਘੋਟਾਲਿਆਂ ਦੀਆਂ ਫਾਈਲਾਂ ਦੇਖ ਕੇ ਪੰਜਾਬ ਦੇ ਹੱਕਾਂ ਦੀ ਕੋਈ ਗੱਲ ਨਹੀਂ ਸੀ ਕਰਦੇ ਅਤੇ ਅੱਜ ਵੀ ਭਾਜਪਾ ਦੀ ਬੋਲੀ ਬੋਲ ਰਹੇ ਹਨ।
ਸੰਸਦ ਮੈਂਬਰ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਿਹਣਾ ਮਾਰਦੇ ਹੋਏ ਕਿਹਾ ਕਿ ਪੰਜਾਬ  ਨੂੰ ਹੋਰ ਕਿੰਨੀ ਵਾਰ ਵੰਡੋਗੇ। ਪੰਜਾਬ ਜੋ ਕਦੇ ਕਾਬਲ- ਕੰਧਾਰ ਤੱਕ ਫੈਲਿਆ ਸੀ। ਪਹਿਲਾ ਅੰਗਰੇਜ਼ਾਂ ਨੇ ਚੜ੍ਹਦੇ- ਲਹਿੰਦੇ ‘ਚ ਵੰਡਿਆ, ਫਿਰ ਹਰਿਆਣਾ, ਹਿਮਾਚਲ ‘ਚ ਵੰਡਿਆ ਅਤੇ ਹੁਣ ਗੁਰਦਾਸਪੁਰ ਤੋਂ ਤਰਨਤਾਰਨ ਤੱਕ ਅਤੇ ਜਲੰਧਰ , ਮੋਗਾ ਫ਼ਿਰੋਜ਼ਪੁਰ ਤੱਕ ਦੇ ਜ਼ਿਲ੍ਹਿਆਂ ‘ਚ ਵੰਡਿਆਂ ਜਾ ਰਿਹਾ ਹੈ। ਉਨ੍ਹਾਂ ਚੰਨੀ ਨੂੰ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਹੋਰ ਕਿਹੜੇ ਕਿਹੜੇ ਡਾਕੇ ਮਰਵਾਉਂਗੇ ਆਪਣੇ ਨਿੱਜੀ ਹਿੱਤਾਂ ਲਈ। ਜੀ.ਐਸ.ਟੀ, ਖੇਤੀ ਕਾਨੂੰਨ, ਪੰਜਾਬੀ ਭਾਸ਼ਾ ਨੂੰ ਨਿਗੂਣਾ ਕਰਨ ਜਿਹੇ ਫ਼ੈਸਲਿਆਂ ਨਾਲ ਪੰਜਾਬ ਪਹਿਲਾਂ ਹੀ ਲੁੱਟਿਆ ਗਿਆ ਹੈ, ਪਰ ਹੁਣ ਜਲਦੀ ਹੀ ਨਵੇਂ ਬਿਜਲੀ ਐਕਟ ਹੋਰ ਥੋਪਿਆ ਜਾਵੇਗਾ।
ਮਾਨ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡਰੋਨ ਡਰੋਨ ਅਤੇ ਰਾਸ਼ਟਰੀ ਸੁਰੱਖਿਆ ਦਾ ਰਾਗ ਅਲਾਪ ਕੇ ਪੰਜਾਬ ਵਾਸੀਆਂ ਨੂੰ ਡਰਾਉਣ ਲੱਗੇ ਹੋਏ ਹਨ, ਜਦੋਂ ਕਿ ਅੱਜ ਸਰਬ ਪਾਰਟੀ ਬੈਠਕ ਦੌਰਾਨ ਸਰਕਾਰ ਵੱਲੋਂ ਦਿੱਤੀ ਪੇਸ਼ਕਾਰੀ ‘ਚ ਦੱਸਿਆ ਗਿਆ ਕਿ ਅੰਤਰ ਰਾਸ਼ਟਰੀ ਸੀਮਾ ਤੋਂ ਵੱਧ ਤੋਂ ਵੱਧ 3- 4 ਕਿੱਲੋਮੀਟਰ ਤੱਕ ਹੀ ਡਰੋਨ ਪੰਜਾਬ ਭਾਰਤ ਅੰਦਰ ਆ ਸਕੇ ਹਨ। ਫਿਰ ਬੀ.ਐਸ.ਐਫ ਦਾ ਅਧਿਕਾਰ ਖੇਤਰ 15 ਤੋਂ 50 ਕਿੱਲੋਮੀਟਰ ਕਿਉਂ ਕੀਤਾ ਗਿਆ? ਮਾਨ ਅਨੁਸਾਰ ਹੁਣ ਪੰਜਾਬ ਦੇ ਲੋਕ ਸਭ ਕੁੱਝ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਨਾਲ ਹੁਣ ਅੱਧੇ ਪੰਜਾਬ ‘ਤੇ ਰਾਸ਼ਟਰਪਤੀ ਰਾਜ ਲਾਗੂ ਹੋ ਜਾਵੇਗਾ ਅਤੇ ਬੀ.ਐਸ.ਐਫ ਪੰਜਾਬ ਦੇ ਨੌਜਵਾਨਾਂ ਨੂੰ ਚੁੱਕ ਕੇ ਲੈ ਜਾਇਆ ਕਰੇਗੀ , ਐਨ.ਆਈ.ਏ ਦੀ ਹਵਾਲੇ ਕਰ ਦਿਆ ਕਰੇਗੀ ਅਤੇ ਪੰਜਾਬ ਸਰਕਾਰ ਕਹੇਗੀ ਸਾਡੇ ਤਾਂ ਅਧਿਕਾਰ ਖੇਤਰ ਵਿੱਚ ਹੀ ਨਹੀਂ ਹੈ, ਸਾਨੂੰ ਨਹੀਂ ਪਤਾ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਬੀ.ਐਸ.ਐਫ ਸਬੰਧੀ ਆਉਣ ਵਾਲੇ ਕਾਨੂੰਨ ਦਾ ਵਿਰੋਧ ਕਰੇਗੀ ਅਤੇ ਪੰਜਾਬ ਦੇ ਹਿੱਤਾਂ ‘ਤੇ ਡਟ ਕੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਰਾਜ ਸਭਾ ਵਿੱਚ ਪੈਂਤਰੇ ਬਾਜ਼ੀ ਕਰਕੇ ਆਪਣੇ ਮੈਂਬਰਾਂ ਤੋਂ ਵਾਕਆਊਟ ਕਰਾ ਦਿੰਦੀ ਹੈ ਅਤੇ ਮੋਦੀ ਸਰਕਾਰ ਆਪਣੇ ਬਿੱਲ ਪਾਸ ਕਰਾ ਲੈਂਦੀ ਹੈ।  ਮਾਨ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਸਰਹੱਦੀ ਖੇਤਰ ‘ਚ ਇਸ ਕਾਨੂੰਨ ਬਾਰੇ ਸਥਾਨਕ ਲੋਕਾਂ ਨੂੰ ਜਾਗਰੂਕ ਕਰਨ ਲਈ ਬਕਾਇਦਾ ਮੁਹਿੰਮ ਚਲਾਏਗੀ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ  ਪਾਰਟੀ ਪੰਜਾਬ ਦੇ ਹਿੱਤਾਂ ਅਤੇ ਸੰਘੀ ਢਾਂਚੇ ਦੀ ਰੱਖਿਆ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਬਾਕੀ ਦਲ ਸਾਫ਼ ਨੀਅਤ ਅਤੇ ਸਪਸ਼ਟ ਨੀਤੀ ਨਾਲ ਪੰਜਾਬ ਲਈ ਲੜਨਗੇ, ਉਦੋਂ ਤੱਕ ‘ਆਪ’ ਪੰਜਾਬ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਥ ਅਤੇ ਸਹਿਯੋਗ ਕਰੇਗੀ,  ਪ੍ਰੰਤੂ ਜਦ ਵੀ ਲੱਗਿਆ ਕਿ ਦੋਹਰੇ ਮਾਪਦੰਡ ਅਪਣਾ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਿਆ ਜਾ ਰਿਹਾ ਹੈ, ‘ਆਪ’ ਇਹਨਾਂ ਸਭ ਦਾ ਪਰਦਾਫਾਸ਼ ਕਰੇਗੀ।
ਬੈਠਕ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਹ ਕਹਿਣਾ ਕਿ ਸਰਕਾਰ ਪਲਟੀ ਨੂੰ ਬਹੁਤ ਘੱਟ ਸਮਾਂ ਹੋਇਆ ਹੈ, ‘ਤੇ ਚੋਟ ਕਰਦਿਆਂ ਭਗਵੰਤ ਮਾਨ ਨੇ ਕਿਹਾ, ”ਮੈਂ ਤੁਰੰਤ ਰੰਧਾਵਾ ਸਾਹਿਬ ਨੂੰ ਦਰੁਸਤ ਕਰਦਿਆਂ ਕਿਹਾ ਕਿ ਸਰਕਾਰ ਨਹੀਂ ਪਲਟੀ, ਸਿਰਫ਼ ਤੁਸੀਂ (ਕਾਂਗਰਸੀ ਮੰਤਰੀ- ਵਿਧਾਇਕ) ਪਲਟੇ ਹੋ। ਅਜਿਹਾ ਕਰਕੇ ਇਹ ਭਰਮ ਨਾ ਫੈਲਾਇਆ ਜਾਵੇ ਕਿ ਕੈਪਟਨ ਦੀ ਸਰਕਾਰ ਕਾਂਗਰਸ ਦੀ ਸਰਕਾਰ ਨਹੀਂ ਸੀ।” ਭਗਵੰਤ ਮਾਨ ਨੇ ਕਿਹਾ ਕਿ ਬੀ.ਐਸ.ਐਫ ਕਾਨੂੰਨ ‘ਤੇ ਭਾਜਪਾ ਦੇ ਬੁਲਾਰੇ ਬਣੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵੀ ਕਾਂਗਰਸੀ ਹੀ ਹਨ।
ਭਗਵੰਤ ਮਾਨ ਨੇ ਇਹ ਵੀ ਦੋਸ਼ ਲਗਾਇਆ ਕਿ ਚੰਨੀ ਸਰਕਾਰ ਨੇ ਸਰਬਪਾਰਟੀ ਬੈਠਕ ਬੁਲਾਉਣ ‘ਚ 2 ਹਫ਼ਤਿਆਂ ਦੀ ਦੇਰੀ ਕਿਉਂ ਕੀਤੀ, ਜਦਕਿ ਅਸੀ (ਆਪ) ਤੁਰੰਤ ਇਸ ਦੀ ਮੰਗ ਕੀਤੀ ਸੀ। ਪੰਜਾਬ ਨੂੰ ਹਨੇਰੇ ‘ਚ ਕਿਉਂ ਰੱਖਿਆ, ਜਦਕਿ ਹੁਣ ਤੱਕ ਪ੍ਰਧਾਨ ਮੰਤਰੀ ਅਤੇ ਗ੍ਰਹਿ-ਮੰਤਰੀ ਦੇ ਬਾਹਰ ਧਰਨਾ ਲਗਾਇਆ ਹੁੰਦਾ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਕੋਲੋਂ ਬੀ.ਐਸ.ਐਫ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਤੁਰੰਤ ਇਜਲਾਸ ਸੱਦਣ ਦੀ ਮੰਗ ਰੱਖੀ, ਜਿਸ ਦਾ ਸਿੱਧਾ ਪ੍ਰਸਾਰਨ ਹੋਣਾ ਚਾਹੀਦਾ ਹੈ।
ਇਸ ਮੌਕੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੇ ਬੀ.ਐਸ.ਐਫ ਦਾ ਅਧਿਕਾਰ ਖੇਤਰ ਵਧਾਏ ਜਾਣ ਵਾਲੇ ਮਾਰੂ ਫ਼ੈਸਲੇ ਵਿਰੁੱਧ ਸੜਕ ਤੋਂ ਸੰਸਦ ਤੱਕ ਇੱਕਜੁੱਟ ਲੜਾਈ ਲੜਨਾ ਜ਼ਰੂਰੀ ਹੈ,ਪ੍ਰੰਤੂ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦੇਖਦੇ ਹੋਏ ਇਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੇ ਜਾਣਾ ਵੀ ਜ਼ਰੂਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
7 days ago
0

ਚੰਡੀਗੜ੍ਹ,5 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 