ਸਵਾਤੀ ਮਾਲੀਵਾਲ ਮਾਮਲਾ -ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ
ਚੰਡੀਗੜ੍ਹ, 27ਮਈ(ਵਿਸ਼ਵ ਵਾਰਤਾ)- ਤੀਸ ਹਜ਼ਾਰੀ ਅਦਾਲਤ ਨੇ ਸਵਾਤੀ ਮਾਲੀਵਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਨ੍ਹਾਂ ਨੇ ਤੀਸ ਹਜ਼ਾਰੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ ਪਰ ਵਧੀਕ ਸੈਸ਼ਨ ਜੱਜ ਸੁਸ਼ੀਲ ਅਨੁਜ ਤਿਆਗੀ ਨੇ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਭਵ ਨੇ 25 ਮਈ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਸਵਾਤੀ ਵੀ ਅਦਾਲਤ ‘ਚ ਮੌਜੂਦ ਸੀ। ਗੌਰਤਲਬ ਹੈ ਕਿ ਵਿਭਵ ਕੁਮਾਰ ‘ਤੇ 13 ਮਈ ਨੂੰ ਦਿੱਲੀ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਆਰੋਪ ਹੈ। ਦਿੱਲੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਅਦਾਲਤ ਨੇ 24 ਮਈ ਨੂੰ ਪੀਏ ਵਿਭਵ ਕੁਮਾਰ ਨੂੰ ਚਾਰ ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਤੀਸ ਹਜ਼ਾਰੀ ਅਦਾਲਤ ਦੇ ਹੁਕਮਾਂ ਅਨੁਸਾਰ ਵਿਭਵ ਕੁਮਾਰ 28 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਰਹੇਗਾ। ਵਿਭਵ ਨੂੰ 24 ਮਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਪੁਲਿਸ ਨੇ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਸੀ। ਗੌਰਤਲਬ ਹੈ ਕਿ 18 ਮਈ ਨੂੰ ਦਿੱਲੀ ਪੁਲਿਸ ਨੇ ਵਿਭਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਸਵਾਤੀ ਮਾਲੀਵਾਲ ਮਾਮਲੇ ‘ਚ ਅਦਾਲਤ ਨੇ ਵਿਭਵ ਕੁਮਾਰ ਨੂੰ ਭੇਜਿਆ ਚਾਰ ਦਿਨ ਦੀ ਨਿਆਂਇਕ ਹਿਰਾਸਤ ‘ਚ