ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ
ਅਬੋਹਰ 24 ਅਪ੍ਰੈਲ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਡੀਏਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਵਿੱਚ ਵੱਧ–ਚੜ੍ਹ ਕੇ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਕੀਤਾ ਗਿਆ।
ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਰਾਕੇਸ਼ ਕੁਮਾਰ ਗਿਰਧਰ , ਸ਼੍ਰੀ ਕਰਨ ਕੁਮਾਰ ਅਤੇ ਹੋਰ ਸਟਾਫ ਵੀ ਮੌਜੂਦ ਸੀ।