ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ
ਫਾਜਿਲਕਾ 21 ਮਈ 2024 (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ -080 ਦੇ ਚੋਣ ਅਧਿਕਾਰੀ-ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਸਥਿਤ ਵੱਖ ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਅਤੇ ਪੈਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।
ਸਵੀਪ ਟੀਮ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਆਪਣੀ ਮਨ ਮਰਜੀ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਣ ਦੀ ਸਹੁੰ ਵੀ ਚੁਕਾਈ। ਉਨ੍ਹਾਂ ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ। ਇਸ ਦੌਰਾਨ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਵਿਸ਼ੇਸ਼ ਸਹਿਯੋਗ ਰਿਹਾ।