ਚੰਡੀਗੜ੍ਹ 29 ਅਪ੍ਰੈਲ ( ਵਿਸ਼ਵ ਵਾਰਤਾ)- ਕੋਵਿਡ-19 ਦੀ ਰੋਕਥਾਮ ਦੇ ਸੰਪੂਰਨ ਉਪਾਅ ਜਿਵੇਂ ਸਮਾਜਿਕ ਦੂਰੀ, ਨਿਯਮਿਤ ਤੌਰ ‘ਤੇ ਹੱਥ ਧੋਣੇ, ਮਾਸਕ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾੱਲਾਂ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਆਪਣੇ 50% ਸਟਾਫ਼ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।
ਮਾਰਕੀਟ ਕੰਪਲੈਕਸਾਂ ਅਤੇ ਸ਼ਾੱਪਿੰਗ ਮਾੱਲਾਂ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ।
ਸੈਲੂਨ, ਨਾਈ ਦੀਆਂ ਦੁਕਾਨਾਂ ਆਦਿ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਦੁਕਾਨਾਂ ਬੰਦ ਰਹਿਣਗੀਆਂ।
ਈ-ਕਾੱਮਰਸ ਕੰਪਨੀਆਂ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਦੀ ਆਗਿਆ ਜਾਰੀ ਰਹੇਗੀ।
ਉਦਯੋਗਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਕੰਮ ਕਰਨ ਦੀ ਆਗਿਆ ਹੈ।