ਸਵੈ-ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਛੱਡਣ ਵਾਲੇ ਪਿੰਡ ਨੂੰ ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,13 ਮਈ(ਵਿਸ਼ਵ ਵਾਰਤਾ/ਬਰਿੰਦਰ ਪਨੂੰ)- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 31 ਮਈ ਤੱਕ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੱਡਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸਤੋਂ ਬਾਅਦ ਕਬਜੇ ਨਾਲ ਛੱਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨੀਂ 417 ਏਕੜ ਪੰਚਾਇਤੀ ਜ਼ਮੀਨ ਛੱਡਣ ਵਾਲੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਛਲੇੜੀ ਨੂੰ ਪੰਜਾਬ ਸਰਕਾਰ ਵੱਲੋਂ ਤੋਹਫੇ ਵਜੋਂ ਪਸ਼ੂ ਹਸਪਤਾਲ ਦਿੱਤਾ ਜਾਵੇਗਾ। ਇਸ ਦਾ ਐਲਾਨ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੇ ਕੀਤਾ ਗਿਆ ਹੈ।
https://twitter.com/AAPPunjab/status/1524988418521829376?s=20&t=asJJk3udPJiwkwjvhZGUwQ