• Latest
  • Trending
ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

5 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

6 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

7 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

8 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

9 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

10 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

11 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

12 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

February 4, 2023
in ADMINISTRATION, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਰਾਸ਼ਟਰੀ
ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਸਵੱਛ ਭਾਰਤ ਮਿਸ਼ਨ ਦੇ ਤਹਿਤ ਵਧੀਆ ਅਭਿਆਸਾਂ ‘ਤੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ

ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ:ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 4 ਫਰਵਰੀ(ਵਿਸ਼ਵ ਵਾਰਤਾ)-:ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।

ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਵਾਲੀਆਂ ਥਾਵਾਂ ‘ਤੇ ਵੱਖ-ਵੱਖ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਅਤੇ ਰਾਜ ਦੇ ਲੋਕਾਂ ਨੂੰ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਵੱਛਤਾ ਅਤੇ ਸਿਹਤ ਦੋਵੇਂ ਹੀ ਤੱਤ ਮਹੱਤਵਪੂਰਨ ਹਨ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਨੇ ਸਵੱਛ ਸਰਵੇਖਣ ਅਭਿਆਨ-2022 ਵਿੱਚ ਦੇਸ਼ ਭਰ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਸੀ। ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਰੈਂਕ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਬਿਹਤਰ ਸਫ਼ਾਈ ਕਰਨ ਤਾਂ ਜੋ ਭਵਿੱਖ ਦੇ ਸਰਵੇਖਣ ਵਿੱਚ ਸੂਬਾ ਸਫ਼ਾਈ ਮੁਹਿੰਮ ਵਿੱਚ ਮੋਹਰੀ ਸਥਾਨ ਹਾਸਲ ਕਰ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਭਾਗੀਦਾਰਾਂ ਨੂੰ ਕਿਹਾ ਕਿ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਇਸ ਵਿੱਚ ਚੰਗੀ ਤਰੱਕੀ ਕੀਤੀ ਹੈ, ਜਿਸ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਕੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।

ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਈਸ਼ਾ ਕਾਲੀਆ ਨੇ ਸਾਰੇ ਪ੍ਰਤੀਭਾਗੀਆਂ ਦਾ ਸਵਾਗਤ ਕੀਤਾ ਅਤੇ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ ਅਤੇ ਰਾਜ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਕੂੜਾ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਵਧੀਆ ਅਭਿਆਸਾ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਗੈਰ ਰਸਮੀ ਕੂੜਾ ਇਕੱਠਾ ਕਰਨ ਵਾਲੇ, ਗਿੱਲਾ, ਪਲਾਸਟਿਕ ਅਤੇ ਸੁੱਕਾ ਕੂੜਾ, ਉਸਾਰੀ ਅਤੇ ਢਾਹੁਣ ਵਾਲਾ ਕੂੜਾ, ਬਾਗਬਾਨੀ ਰਹਿੰਦ-ਖੂੰਹਦ, ਵਿਰਾਸਤੀ ਰਹਿੰਦ-ਖੂੰਹਦ ਪ੍ਰਬੰਧਨ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮੌਕੇ ‘ਤੇ ਵੇਸਟ-ਟੂ-ਸੋਰਸ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਨੇ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਦੇ ਵਿਕਲਪਾਂ ਨੂੰ ਪ੍ਰਦਰਸ਼ਿਤ ਕੀਤਾ।

ਇਸ ਵਰਕਸ਼ਾਪ ਵਿੱਚ ਨਗਰ ਨਿਗਮਾਂ ਦੇ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ਅਤੇ ਜਨਰਲ), ਕਾਰਜਕਾਰੀ ਅਧਿਕਾਰੀ (ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
6 days ago
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 