• Latest
  • Trending
ਸਹਿਕਾਰਤਾ ਮੰਤਰੀ ਰੰਧਾਵਾ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜੀ ਮੰਗੀ

ਸਹਿਕਾਰਤਾ ਮੰਤਰੀ ਰੰਧਾਵਾ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜੀ ਮੰਗੀ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

39 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰਤਾ ਮੰਤਰੀ ਰੰਧਾਵਾ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜੀ ਮੰਗੀ

September 25, 2019
in ਪੰਜਾਬ
ਸਹਿਕਾਰਤਾ ਮੰਤਰੀ ਰੰਧਾਵਾ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜੀ ਮੰਗੀ

ਸਹਿਕਾਰਤਾ ਮੰਤਰੀ ਰੰਧਾਵਾ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਖ਼ਲਅੰਦਾਜੀ ਮੰਗੀ

ਪੰਜਾਬ ਸਰਕਾਰ ੧੨ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਨਾਲ ਸਾਂਝਾ ਸਮਾਗਮ ਕਰਨ ਲਈ ਪੂਰੀ ਤਰ•ਾਂ ਤਿਆਰ
ਚੰਡੀਗੜ•, ੨੫ ਸਤੰਬਰ:
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਾਦਲ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਾਹੀਂ ਫੇਲ• ਕਰਨ ਦੀ ਸਾਜ਼ਿਸ਼ ਨੂੰ ਰੋਕਣ ਲਈ ਤੁਰੰਤ ਆਪਣੀ ਦਖ਼ਲਅੰਦਾਜੀ ਕਰਨ। ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਪ੍ਰਕਾਸ਼ ਪੁਰਬ ਨੂੰ ਇਕੱਠਿਆਂ ਮਨਾਉਣ ਲਈ ਕੀਤੇ ਗਏ ਫੈਸਲਿਆਂ ਦੀ ਉਲੰਘਣਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਜਵਾਬ ਤਲਬੀ ਕਰਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਇੱਕ ਪੱਤਰ ਵਿਚ ਸ਼੍ਰੀ ਰੰਧਾਵਾ ਨੇ ਕਿਹਾ ਹੈ ਕਿ ਪਿਛਲੀ ੨੯ ਜੂਨ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਸਾਥੀ ਮੰਤਰੀਆਂ ਨਾਲ ਜਦੋਂ ਉਹਨਾਂ ਨੇ ਖਾਲਸਾ ਪੰਥ ਦੇ ਸਰਬਉੱਚ ਅਸਥਾਨ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ  ਕੀਤੀ ਸੀ ਤਾਂ ਇਹ ਫੈਸਲਾ ਹੋਇਆ ਸੀ ਕਿ ਪ੍ਰਕਾਸ਼ ਪੁਰਬ ਦੋਹੇਂ ਧਿਰਾਂ ਸਾਂਝੇ ਤੌਰ ਉੱਤੇ ਮਨਾਉਣਗੀਆਂ। ਉਹਨਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਦੀ ਭਾਵਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਪ੍ਰਗਟਾਈ ਗਈ ਸੀ ਜਿਸ ਉੱਤੇ ਪੰਜਾਬ ਦੇ ਮੁੱਖ ਮੰਤਰੀ ਨੇ ਫੁੱਲ ਚੜ•ਾਉਂਦਿਆਂ ਤੁਰੰਤ ਆਪਣੇ ਸਾਥੀ ਮੰਤਰੀਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਭੇਜਿਆ ਸੀ।
ਸ੍ਰੀ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਸੀ ਕਿ ਸਾਂਝੇ ਸਮਾਗਮ ਦਾ ਧਾਰਮਿਕ ਪੱਖ-ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਅਰਦਾਸ, ਹੁਕਮਨਾਮਾ ਅਤੇ ਕੜਾਹ ਪ੍ਰਸ਼ਾਦ ਵਰਤਾਉਣ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਭਾਏਗੀ ਅਤੇ ਬਾਕੀ ਪ੍ਰਬੰਧਾਂ ਦੀ ਜ਼ਿੰਮਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਤੋਂ ਬਿਨਾਂ ਇਹ ਫੈਸਲਾ ਹੋਇਆ ਸੀ ਕਿ ਕੌਮੀ ਅਤੇ ਕੌਮਾਂਤਰੀ ਹਸਤੀਆਂ ਨੂੰ ਸੱਦਾ ਦੇਣ ਸਮੇਤ ਬਾਕੀ ਪ੍ਰਬੰਧਾਂ ਅਤੇ ਸਟੇਜ ਸਬੰਧੀ ਫੈਸਲੇ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਅਗਲੀ ਮੀਟਿੰਗ ਕਰਨਗੇ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹਨਾਂ ਫੈਸਲਿਆਂ ਦੀ ਕੁਝ ਘੰਟਿਆਂ ਬਾਅਦ ਹੀ ੧ ਜੁਲਾਈ ਨੂੰ ਉਸ ਵੇਲੇ ਉਲੰਘਣਾ ਕਰ ਦਿੱਤੀ ਜਦੋਂ ਉਹ ਦਬਾਅ ਵਿਚ ਆ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਦੇਣ ਚਲੇ ਗਏ।
ਸ਼੍ਰੀ ਰੰਧਾਵਾ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਦੀ ਇਸ ਇੱਕਪਾਸੜ ਕਾਰਵਾਈ ਦੇ ਬਾਵਜੂਦ ਉਹ ਆਪਣੇ ਇੱਕ ਹੋਰ ਸਾਥੀ ਨਾਲ ੧੭ ਸਤੰਬਰ ਨੂੰ ਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਗਏ ਤਾਂ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਸਾਂਝਾ ਮਨਾਇਆ ਜਾ ਸਕੇ। ਪਰ ਇਸ ਵਾਰੀ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਹਨਾਂ ਹੀ ਵਿਅਕਤੀਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੱਦਾ ਦੇਣ ਚਲੇ ਗਏ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਇਹ ਇੱਕਪਾਸੜ ਕਾਰਵਾਈ ਸਾਂਝੀ ਮੀਟਿੰਗ ਵਿਚ ਹੋਏ ਫੈਸਲਿਆਂ ਦੀ ਉਲੰਘਣਾ ਹੈ ਜਿਸ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਦਬਾਅ ਹੇਠ ਹੈ ਅਤੇ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਨਾਲ ਰਲ ਕੇ ਨਹੀਂ ਮਨਾਉਣਾ ਚਾਹੁੰਦੀ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ, ਜਿਹੜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਤੇ ਆਦੇਸ਼ਾਂ ਨੂੰ ਪ੍ਰਚਾਰਨ ਅਤੇ ਲਾਗੂ ਕਰਾਉਣ ਦੀ ਪਾਬੰਦ ਹੈ, ਖੁਦ ਹੀ ਇਸ ਮਹਾਨ ਸੰਸਥਾ ਦੇ ਆਦੇਸ਼ ਤੋਂ ਮੁਨਕਰ ਹੋ ਰਹੀ ਹੈ।
ਸ਼੍ਰੀ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਦੇ ਫੈਸਲੇ ਨੂੰ ਇਸ ਲਈ ਉਲਟਾਉਣ ਲਈ ਉਤਾਰੂ ਹੈ ਕਿਉਂਕਿ ਉਸ ਇਸ ਇਤਿਹਸਕ ਪੁਰਬ ਦੇ ਸਮਾਗਮਾਂ ਵਿਚ ਆਪਣੀ ਚੌਧਰ ਰਾਹੀਂ ਸਿੱਖ ਜਗਤ ਵਿਚ ਆਪਣੇ ਖੁੱਸੇ ਹੋਏ ਵਕਾਰ ਨੂੰ ਬਹਾਲ ਕਰਨਾ ਚਾਹੁੰਦਾ ਹੈ।
ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ੧੯੯੯ ਵਿਚ ਵੀ ਬਾਦਲ ਪਰਿਵਾਰ ਨੇ ਇਸੇ ਤਰ•ਾਂ ਹੀ ਖਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਸਾਂਝਾ ਸਮਾਗਮ ਨਹੀਂ ਸੀ ਹੋਣ ਦਿੱਤਾ। ਉਸ ਵੇਲੇ ਸਮਾਗਮਾਂ ਵਿਚ ਆਪਣੀ ਚੌਧਰ ਚਮਕਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਰਾਜ ਸਤਾ ਦੇ ਬਲਬੂਤੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਕੇ ਪਹਿਲਾਂ ਉਸ ਵੇਲੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਹੁਦੇ ਤੋਂ ਲੁਹਾਇਆ ਅਤੇ ਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਹਟਵਾਇਆ। ਇਹਨਾਂ ਦੋਹਾਂ ਪੰਥਕ ਆਗੂਆਂ ਨੂੰ ਮਜ਼ਬੂਰਨ ਵੱਖਰਾ ਸਮਾਗਮ ਕਰਨਾ ਪਿਆ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਹੋਈ ਸੀ।
ਸ਼੍ਰੀ ਰੰਧਾਵਾ ਨੇ ਸਪਸ਼ਟ ਕੀਤਾ ਕਿ ਸੂਬਾ ਸਰਕਾਰ ਪ੍ਰਕਾਸ਼ ਪੁਰਬ ਦਾ ੧੨ ਨਵੰਬਰ ਨੂੰ ਸੁਲਤਾਨਪੁਰ ਲੋਧੀ ਨੂੰ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਲ ਕੇ ਸਾਂਝੇ ਤੌਰ ਊੱਤੇ ਮਨਾਉਣਾ ਚਾਹੁੰਦੀ ਹੈ ਪਰ ਇਹ ਤਾਂ ਹੀ ਸੰਭਵ ਹੋਵੇਗਾ ਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਇਤਿਹਾਸਕ ਮੌਕੇ ਬਾਦਲ ਪਰਿਵਾਰ ਦੇ ਹੱਥਾਂ ਵਿਚ ਖੇਡਣਾ ਬੰਦ ਕਰ ਕੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਜ਼ਾਦ ਤੇ ਖੁਦਮੁਖਤਿਆਰ ਹੋ ਕੇ ਆਪਣੇ ਫ਼ਰਜ਼ਾਂ ਦੀ ਪੂਰਤੀ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

by Navjot
2 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਅੱਜ ਭਾਰਤੀ ਹਵਾਈ ਫੌਜ ਦੇ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 