• Latest
  • Trending
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

7 years ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

3 minutes ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

53 minutes ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

2 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

2 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

3 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

3 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

4 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

4 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

4 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

4 hours ago
Hindi News
English News
Friday, July 3, 2026
No Result
View All Result
37 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

November 27, 2019
in Punjab-Chandigarh, ਖਬਰਾਂ, ਚੰਡੀਗੜ੍ਹ
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

• ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਦੇ ਕੰਪਿਊਟਰੀਕਰਨ, ਖੰਡ ਮਿੱਲਾਂ ਨੂੰ ਮਜ਼ਬੂਤ ਤੇ ਨਵੀਨੀਕਰਨ, ਗੰਨਾ ਕਾਸ਼ਤਕਾਰਾਂ ਲਈ ਦੀ ਭਲਾਈ ਦੇ ਮੁੱਦੇ ਉਠਾਏ
• ਪਰਾਲੀ ਦੇ ਪ੍ਰਬੰਧਨ ਦਾ ਕੰਮ ਸੁਖਾਲਾ ਤੇ ਤਰਕਸੰਗਤ ਕਰਨ ਲਈ ਵਿਆਪਕ ਨੀਤੀ ਬਣਾਉਣ ਦੀ ਕੀਤੀ ਮੰਗ
• ਕਿਸਾਨੀ ਨੂੰ ਬਚਾਉਣ ਲਈ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਕੀਤਾ ਜਾਵੇ: ਰੰਧਾਵਾ
ਚੰਡੀਗੜ•, 27 ਨਵੰਬਰ
ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ ਖਾਸ ਕਰ ਕੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਸ਼ੂਗਰਫੈਡ ਸੈਕਟਰ ਨੂੰ ਮਜ਼ਬੂਤ ਕਰਨ ਦੇ ਅਹਿਮ ਮੁੱਦੇ ਵਿਚਾਰੇ।
ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਸ. ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਸੂਬੇ ਦੀਆਂ ਸਮੂਹ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਕਰਨ ਦੀ ਮੰਗ ਰੱਖੀ ਜਿਸ ਉਤੇ ਕੇਂਦਰੀ ਮੰਤਰੀ ਨੇ ਅਗਲੇ ਵਿੱਤੀ ਵਰ•ੇ ਤੋਂ ਵਿਚਾਰ ਕਰਨ ਦੀ ਗੱਲ ਆਖੀ ਗਈ। ਸ. ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦਾ ਸਿੱਧਾ ਸਬੰਧ ਹੇਠਲੇ ਪੱਧਰ ‘ਤੇ ਮੁੱਢਲੀਆਂ ਸਹਿਕਾਰੀਆਂ ਸੁਸਾਇਟੀਆਂ ਨਾਲ ਹੁੰਦਾ ਹੈ ਜਿਸ ਲਈ ਇਨ•ਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਵਧਾਉਣ ਲਈ ਏਕੀਕ੍ਰਿਤ ਕੰਪਿਊਟਰੀਕਰਨ ਦੀ ਲੋੜ ਹੈ।
ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ ਪ੍ਰੰਤੂ ਲਾਗਤਾਂ ਵਧਣ ਅਤੇ ਫਸਲਾਂ ਦੇ ਭਾਅ ਵਾਜਬ ਨਾ ਮਿਲਣ ਕਾਰਨ ਸੂਬੇ ਦੀ ਕਿਸਾਨੀ ਦਾ ਇਸ ਵੇਲੇ ਮੰਦਾ ਹਾਲ ਹੈ। ਕਿਸਾਨੀ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਪਾਣੀ ਸੰਕਟ ਨਾਲ ਨਜਿੱਠਣ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਜ਼ਰੂਰਤ ਹੈ। ਉਨ•ਾਂ ਕੇਂਦਰੀ ਮੰਤਰੀ ਅੱਗੇ ਗੁਜਾਰਿਸ਼ ਕੀਤੀ ਕਿ ਗੰਨਾ ਕਾਸ਼ਤਕਾਰਾਂ ਨੂੰ ਹੁਲਾਰਾ ਦੇਣ ਲਈ ਸ਼ੂਗਰ ਸੈਕਟਰ ਨੂੰ ਤਰਜੀਹੀ ਦਿੰਦਿਆਂ ਸੂਬੇ ਦੀਆਂ ਖੰਡ ਮਿੱਲਾਂ ਦੀ ਮਜ਼ਬੂਤੀ ਅਤੇ ਨਵੀਨੀਕਰਨ ਲਈ ਕੇਂਦਰੀ ਸਹਿਕਾਰੀ ਵਿਕਾਸ ਕਾਰਪੋਰੇਸ਼ਨ (ਐਨ.ਸੀ.ਡੀ.ਸੀ.) ਵੱਲੋਂ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾਣ। ਉਨ•ਾਂ ਕਿਹਾ ਕਿ ਸਰਹੱਦੀ ਅਤੇ ਦੋਆਬਾ ਖੇਤਰ ਵਿੱਚ ਗੰਨੇ ਦੀ ਖੇਤੀ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਗੁਰਦਾਸਪੁਰ, ਬਟਾਲਾ, ਜਲੰਧਰ ਦੀਆਂ ਖੰਡ ਮਿੱਲਾਂ ਨੂੰ ਅੱਪਗ੍ਰੇਡ ਕੀਤਾ ਜਾਵੇ। ਇਸ ਦੇ ਨਾਲ ਹੀ ਐਨ.ਸੀ.ਡੀ.ਸੀ. ਵੱਲੋਂ ਗੰਨੇ ਦੀ ਖੇਤੀ ਦੇ ਖੋਜ ਤੇ ਵਿਕਾਸ ਲਈ ਵਿਸ਼ੇਸ਼ ਫੰਡ ਦਿੱਤੇ ਜਾਣ। ਉਨ•ਾਂ ਕਿਹਾ ਕਿ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲਣ ਲਈ ਗੰਨੇ ਦੀ ਖੇਤੀ ਅਹਿਮ ਰੋਲ ਨਿਭਾ ਸਕਦੀ ਹੈ, ਜਿਸ ਨੂੰ ਉਤਸ਼ਾਹਤ ਕਰਨ ਲਈ ਖੋਜ ਕੇਂਦਰ ਸਥਾਪਤ ਕੀਤਾ ਜਾਵੇ।
ਸ. ਰੰਧਾਵਾ ਨੇ ਕੇਂਦਰੀ ਮੰਤਰੀ ਕੋਲ ਅੱਜ ਇਕ ਵਿਸ਼ੇਸ਼ ਮੁੱਦਾ ਉਠਾਉਂਦਿਆਂ ਕਿਹਾ ਕਿ ਸਹਿਕਾਰੀ ਖੇਤਰ ਦੇ ਸਮੁੱਚੇ ਅਦਾਰਿਆਂ ਨੂੰ ਆਧਾਰ ਬਣਾ ਕੇ ਸੂਬਿਆਂ ਦੇ ਕੀਤੇ ਜਾਂਦੇ ਵਰਗੀਕਰਨ ਵਿੱਚ ਪੰਜਾਬ ਦੇਸ਼ ਦੇ ਵਿਕਸਤ ਸਹਿਕਾਰੀ ਖੇਤਰਾਂ ਵਿੱਚ ਆਉਂਦਾ ਹੈ ਜਿਸ ਕਾਰਨ ਪੰਜਾਬ ਨੂੰ ਇਸ ਖੇਤਰ ਵਿੱਚ ਸਬਸਿਡੀ ਘੱਟ ਮਿਲਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਬੈਂਕ, ਮਿਲਕਫੈਡ, ਮਾਰਕਫੈਡ ਅਦਾਰੇ ਮਜ਼ਬੂਤੀ ਨਾਲ ਕੰਮ ਕਰਦੇ ਹੋਣ ਕਰਕੇ ਪੰਜਾਬ ਵਿਕਸਤ ਸਹਿਕਾਰੀ ਸੂਬਿਆਂ ਵਿੱਚ ਆਉਂਦਾ ਹੈ ਜਿਸ ਕਾਰਨ ਸ਼ੂਗਰਫੈਡ ਖੇਤਰ ਨੂੰ ਲੋੜੀਂਦੀ ਸਬਸਿਡੀ ਆਦਿ ਦੀ ਸਹਾਇਤਾ ਨਹੀਂ ਮਿਲਦੀ। ਉਨ•ਾਂ ਕਿਹਾ ਕਿ ਭਾਰਤ ਸਰਕਾਰ ਨੂੰ ਸੂਬਿਆਂ ਦਾ ਵਰਗੀਕਰਨ ਸਾਂਝੇ ਤੌਰ ‘ਤੇ ਸਹਿਕਾਰੀ ਖੇਤਰ ਦਾ ਕਰਨ ਦੀ ਬਜਾਏ ਸਹਿਕਾਰੀ ਖੇਤਰ ਦੇ ਵੱਖ-ਵੱਖ ਸੈਕਟਰਾਂ ਦਾ ਵੱਖੋਂ-ਵੱਖ ਕਰਨਾ ਚਾਹੀਦਾ ਹੈ ਜਿਸ ਨਾਲ ਪੰਜਾਬ ਦੇ ਸ਼ੂਗਰ ਸੈਕਟਰ ਨੂੰ ਬਣਦੇ ਫੰਡ ਮੁਹੱਈਆ ਹੋ ਸਕਣਗੇ। ਸਹਿਕਾਰਤਾ ਮੰਤਰੀ ਦੀ ਇਸ ਮੰਗ ‘ਤੇ ਕੇਂਦਰੀ ਮੰਤਰੀ ਨੇ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਤੋਂ ਵਿਸਤ੍ਰਿਤ ਪ੍ਰਸਤਾਵ ਮੰਗਿਆ।
ਸਹਿਕਾਰਤਾ ਮੰਤਰੀ ਨੇ ਪਰਾਲੀ ਦਾ ਮੁੱਦਾ ਵੀ ਉਠਾਉਂਦਿਆਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਪਰਾਲੀ ਦੇ ਪ੍ਰਬੰਧਨ ਦਾ ਸੁਖਾਲੀ ਤੇ ਤਰਕਸੰਗਤ ਵਿਆਪਕ ਨੀਤੀ ਬਣਾਈ ਜਾਵੇ। ਓਹਨਾ ਕਿਹਾ ਕਿ ਪੰਜਾਬ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਠੋਸ ਪ੍ਰਾਜੈਕਟ ਲਗਾਇਆ ਜਾਵੇ ਅਤੇ ਸਹਿਕਾਰੀ ਖੇਤਰ ਨੂੰ ਇਸ ਨਾਲ ਜੋੜ ਕੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਯੋਜਨਾ ਨੂੰ ਅਮਲ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਪੰਜਾਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਜਸਬੀਰ ਸਿੰਘ ਡਿੰਪਾ, ਵਿਧਾਇਕ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਪੁਨੀਤ ਗੋਇਲ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ.ਬਾਤਿਸ਼ ਵੀ ਹਾਜ਼ਰ ਸਨ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

by Ankit
July 3, 2026
0

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

by Jaspreet Kaur
July 3, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ - ਭਾਰਤੀ ਧਾਰਮਿਕ ਆਗੂਆਂ ਨੇ ਖ਼ਾਮੇਨੇਈ ਨੂੰ ਭੇਟ ਕੀਤੀ...

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
July 3, 2026
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

by Ankit
July 3, 2026
0

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ...

Most Popular

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

by Ranjit Singh
1 week ago
0

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅਮਰੀਕਾ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 