ਸਹਿਕਾਰਤਾ ਮੰਤਰੀ ਹਰਪਾਲ ਚੀਮਾ ਨੇ ਮਿਲਕਫੈੱਡ ਵਿੱਚ ਨਵੇਂ ਚੁਣੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ,27 ਮੰਤਰੀ(ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ (milkfed) ‘ਚ ਸੀਨੀਅਰ ਐਕਸੈਕਿਉਟਿਵ (executive) ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਹਨਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।